• 11:28 am
Go Back

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਤੋਂ ਬਾਅਦ ਡਾ. ਰਤਨ ਸਿੰਘ ਅਜਨਾਲਾ ਵੀ ਛੇਤੀ ਹੀ ਅਕਾਲੀ ਦਲ ਵਿਚੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਸਕਦੇ ਹਨ। ਇੱਥੇ ਦੱਸ ਦੇਈਏ ਕਿ ਜਦੋਂ ਬ੍ਰਹਮਪੁਰਾ ਨੇ ਅਕਾਲੀ ਦਲ ਵਿਚੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਤਾਂ ਉਨ੍ਹਾਂ ਦੇ ਨਾਲ ਡਾ. ਰਤਨ ਸਿੰਘ ਅਜਨਾਲਾ ਵੀ ਸਨ ਅਤੇ ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਵੀ ਜਲਦ ਹੀ ਸਮਾਂ ਆਉਣ ’ਤੇ ਅਕਾਲੀ ਦਲ ਵਿੱਚੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਤੀਫਿਆਂ ਦਾ ਕਾਫਲਾ ਹੋਰ ਲੰਬਾ ਹੋ ਸਕਦਾ ਹੈ ਕਿਉਂਕਿ ਹੋਰ ਵੀ ਬਹੁਤ ਸਾਰੇ ਲੀਡਰ ਹਨ ਜੋ ਅਕਾਲੀ ਦਲ ਵਿਚੋਂ ਅਸਤੀਫਾ ਦੇ ਸਕਦੇ ਹਨ।

ਸੂਤਰਾਂ ਮੁਤਾਬਿਕ ਪਤਾ ਲੱਗਿਆ ਹੈ ਕਿ ਅਕਾਲੀ ਦਲ ਦੀਆਂ ਕੁਝ ਨੀਤੀਆਂ ਤੋਂ ਨਾਰਾਜ਼ ਇਹ ਲੀਡਰ ਰਣਨੀਤੀ ਤਹਿਤ ਅਕਾਲੀ ਦਲ ਵਿਚੋਂ ਹੌਲੀ ਹੌਲੀ ਲਗਾਤਾਰ ਅਸਤੀਫੇ ਦੇ ਦੇਣਗੇ। ਇਹ ਵੀ ਪਤਾ ਲੱਗਿਆ ਹੈ ਕਿ ਇਨ੍ਹਾਂ ਆਗੂਆਂ ਦਾ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਦੇ ਆਗੂਆਂ ਨਾਲ ਤਾਲਮੇਲ ਬਣਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿੱਖ ਸਿਆਸਤ ਇੱਕ ਨਵਾਂ ਮੋੜ ਲੈ ਸਕਦੀ ਹੈ।

ਦੱਸ ਦੇਈਏ ਕਿ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸਿਹਤ ਦਾ ਹਵਾਲਾ ਦੇ ਅਸਤੀਫਾ ਦਿੱਤਾ ਅਤੇ ਹੁਣ ਉਨ੍ਹਾਂ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਸਿਹਤ ਦਾ ਹਵਾਲਾ ਦੇ ਕੇ ਅਕਾਲੀ ਦਲ ਵਿਚੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਕਾਫਲਾ ਹੋਰ ਕਿੰਨਾ ਲੰਮਾ ਹੋਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸਮੇਂ ਮਾਹਰਾਂ ਦਾ ਇੱਕ ਸਵਾਲ ਹੈ ਕਿ ਹੌਲੀ ਹੌਲੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਅਚਾਨਕ ਸਿਹਤ ਵਿਗੜਨੀ ਕਿਉਂ ਸ਼ੁਰੂ ਹੋ ਗਈ ਹੈ?

Facebook Comments
Facebook Comment