• 7:51 am
Go Back

ਮੈਲਬੋਰਨ: ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਐਤਵਾਰ ਨੂੰ ਮੈਲਬੋਰਨ ਵਿਚ ਹੋਏ ਇਕ ਖੇਡ ਮੇਲੇ ‘ਚ ਮੁਖ ਮਹਿਮਾਨ ਵੱਜੋਂ ਪੁੱਜੇ ਸਨ ਤੇ ਉੱਥੇ ਉਨ੍ਹਾਂ ਦਾ ਜਬਰਦਸਤ ਵਿਰੋਧ ਹੋਇਆ ਸਿੱਖ ਨੌਜਵਾਨਾਂ ਨੇ ਮਲੂਕਾ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਤੇ ਰੋਸ ਵਜੋਂ ਸਟੇਜ ਵੱਲ ਕੁਰਸੀਆਂ ਤੇ ਬੋਤਲਾਂ ਵੀ ਸੁੱਟੀਆਂ। ਇਸ ਸਾਰੇ ਘਟਨਾਕ੍ਰਮ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਵਿਗੜੀ ਸਥਿਤੀ ਨੂੰ ਕਾਬੂ ਕੀਤਾ ਗਿਆ। ਇੱਕ ਸਿੱਖ ਨੌਜਵਾਨ ਨੇ ਉਨ੍ਹਾਂ ਵੱਲ ਜੁੱਤੀ ਵੀ ਸੁੱਟੀ ਜਿਸਨੂੰ ਗ੍ਰਿਫਤਾਰ ਕਰ ਲਿਆ ਗਿਆ। ਪਿਛਲੀ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਮੇਂ ਦੀਵਾਲੀ ਮਨਾਉਣ ਦਾ ਹੋਕਾ ਦੇਣ ਵਾਲੇ ਸਿਕੰਦਰ ਸਿੰਘ ਮਲੂਕਾ ਨੇ ਆਪਣੇ ਨਿੱਜੀ ਦਫਤਰ ਦੇ ਉਦਘਾਟਨ ਸਮੇਂ ਰਾਮਾਇਣ ਦੇ ਪਾਠ ਤੋਂ ਬਾਅਦ ਸਿੱਖ ਅਰਦਾਸ ਦੀ ਵੀ ਨਕਲ ਕੀਤੀ ਸੀ, ਜਿਸ ਕਾਰਨ ਸਿੱਖ ਸੰਗਤਾਂ ਨੂੰ ਭਾਰੀ ਠੇਸ ਪੁੱਜੀ ਸੀ।

Facebook Comments
Facebook Comment