• 9:35 am
Go Back

ਨਾਭਾ: ਪੰਜਾਬ ਵਿਚ ਦਿਨੋ ਦਿਨ ਵੱਧ ਰਹੇ ਨਸ਼ਿਆਂ ਨੇ ਜਿੱਥੇ ਨੋਜਵਾਨ ਪੀੜੀ ਨੂੰ ਰੋਲ ਦਿੱਤਾ ਹੈ ਤੇ ਦੂਜੇ ਪਾਸੇ ਹੁਣ ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਵਿਖਾਈ ਦੇ ਰਹੀ ਹੈ। ਜਿਸਦੇ ਚਲਦਿਆ ਨਾਭਾ ‘ਚ ਸਦਰ ਪੁਲਿਸ ਨੇ ਇਕ ਐਕਟਿਵਾ ਸਵਾਰ ਵਿਅਕਤੀ 2400 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸੱਕ ਦੇ ਅਧਾਰ ਤੇ ਐਕਟਿਵਾ ਸਵਾਰ ਵਿਅਕਤੀ ਨੂੰ ਰੋਕਿਆ ਤਾਂ ਉਸ ਕੋਲੋ 2400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਐਨ.ਡੀ.ਪੀ.ਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਤਫਤੀਸ ਸੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਬੂ ਕੀਤੇ ਮੁਲਜ਼ਮ ਤੋਂ ਪੁਛਗਿਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਨਸ਼ੇ ਦੇ ਅਸਲੀ ਸੌਦਾਗਰਾਂ ਬਾਰੇ ਪਤਾ ਲੱਗ ਸਕੇ।

Facebook Comments
Facebook Comment