• 2:08 am
Go Back

ਕੈਨੇਡਾ ਦੇ ਓਂਟੈਰੀਓ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵੱਡੇ ਫਰਕ ਨਾਲ ਜਿੱਤਣ ਤੋਂ ਬਾਅਦ ਨਵੀਂ ਪਾਰਟੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀ.ਸੀ.ਪੀ) ਦੇ ਨਵੇਂ ਬਣੇ ਪ੍ਰੀਮੀਅਰ (ਮੁੱਖ ਮੰਤਰੀ) ਡੱਗ ਫੋਰਡ ਨੇ ਆਪਣੀ ਪਹਿਲੀ ਗੋਲਮੇਜ਼ ਪੱਤਰਕਾਰ ਮਿਲਣੀ ਵਿੱਚ ਕਿਹਾ ਕੇ ਉਨ੍ਹਾਂ ਦੀ ਸਰਕਾਰ ਚੋਣਾਂ ਦੌਰਾਨ ਸਿੱਖ ਭਾਈਚਾਰੇ ਨਾਲ ਕੀਤੇ ਆਪਣੇ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰੇਗੀ। ਪੀ.ਸੀ.ਪੀ. ਨੇ ਓਂਟੈਰੀਓ ਦੀ ਵਿਧਾਨ ਸਭਾ ਅੰਦਰ 67 ਸੀਟਾਂ ਪ੍ਰਾਪਤ ਕਰ ਕੇ ਸੱਤਾਧਾਰੀ ਲਿਬਰਲ ਪਾਰਟੀ ਨੂੰ 7 ਸੀਟਾਂ ਤੱਕ ਸੀਮਤ ਕਰ ਦਿੱਤਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕੇ ਉਨ੍ਹਾਂ ਦੀ ਸਰਕਾਰ ਚੋਣਾਂ ਦੌਰਾਨ ਕੀਤੇ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਫੋਰਡ ਨੇ ਕਿਹਾ ਕੇ ਉਨ੍ਹਾਂ ਦੀ ਸਰਕਾਰ ਸਿੱਖ ਭਾਈਚਾਰੇ ਦੀ ਲੰਮੇ ਅਰਸੇ ਦੀ ਮੰਗ ਜੋ ਕਿ ਸਿੱਖਾਂ ਨੂੰ ਹੈਲਮੇਟ ਤੋਂ ਛੋਟ ਦੇ ਕੇ ਦਸਤਾਰ ਸਜਾ ਕੇ ਮੋਟਰਸਾਇਕਲ ਚਲਾਉਣ ਦੀ ਅਗਿਆ ਕ੍ਰਿਸਮਿਸ ਤੋਂ ਪਹਿਲਾਂ ਦੇ ਦਿੱਤੀ ਜਾਵੇਗੀ। ਸਿੱਖ ਭਾਈਚਾਰੇ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਬਾਕੀ ਕੈਨੇਡੀਅਨ ਸੂਬਿਆਂ ਵਾਂਗੂ ਓਂਟੈਰੀਓ ਵਿੱਚ ਵੀ ਸਿੱਖਾਂ ਨੂੰ ਹੈਲਮੇਟ ਤੋਂ ਛੋਟ ਦਿੱਤੀ ਜਾਵੇ ਪਰ ਕਿਸੇ ਸਰਕਾਰ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ ਪਰ ਹੁਣ ਸਿੱਖਾਂ ਨੂੰ ਇਸ ਸਰਕਾਰ ਤੋਂ ਬਹੁਤ ਉਮੀਦ ਹੈ ।

Facebook Comments
Facebook Comment