• 10:39 am
Go Back
kartarpur corridor

ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਕਰਤਾਰਪੁਰ ਲਾਂਘੇ ਦੀ ਜ਼ਮੀਨ ਬਦਲੇ ਭਾਰਤ ਦੀ ਜ਼ਮੀਨ ਦਾ ਕੁਝ ਹਿੱਸਾ ਪਾਕਿਸਤਾਨ ਨੂੰ ਦੇਣ ਦੀ ਮੰਗ ਨੂੰ ਪਾਕਿਸਤਾਨ ਨੇ ਠੁਕਰਾ ਦਿੱਤਾ ਹੈ। ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਕਰਤਾਰਪੁਰ ਸਬੰਧੀ ਜ਼ਮੀਨ ਦੀ ਭਾਰਤ ਨਾਲ ਅਦਲਾ-ਬਦਲੀ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

ਜਦਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੀਜ਼ਾ ਫ੍ਰੀ ਕਰਤਾਰਪੁਰ ਲਾਂਘਾ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਭਾਰਤੀ ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਨੂੰ ਕੌਰੀਡੋਰ ਦਾ ਪਾਕਿਸਤਾਨ ਵਾਲਾ ਹਿੱਸਾ ਬਣਾਉਣ ਦੇ ਦਾਅਵਿਆਂ ਨੂੰ ਪੂਰਾ ਕਰਨ ਦੀ ਤਾਕੀਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਸੈਂਬਲੀ ਨੇ ਇਕ ਮਤਾ ਪਾਸ ਕਰਕੇ ਮੰਗ ਕੀਤੀ ਸੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਨੂੰ ਦੇ ਦਿੱਤਾ ਜਾਵੇ ਅਤੇ ਇਸ ਬਦਲੇ ਭਾਰਤੀ ਹਿੱਸੇ ਦੀ ਕੁਝ ਜ਼ਮੀਨ ਪਾਕਿਸਤਾਨ ਨੂੰ ਦੇ ਦਿੱਤੀ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਇਕ ਪ੍ਰਪੋਜ਼ਲ ਬਣਾ ਕੇ ਕੇਂਦਰ ਸਰਕਾਰ ਨੂੰ ਵੀ ਭੇਜਿਆ ਜਾਣਾ ਸੀ ਜਿਸ ਮੁਤਾਬਕ ਭਾਰਤ ਦੇ 11 ਹਜ਼ਾਰ ਏਕੜ ਜ਼ਮੀਨ ਬਦਲੇ ਪਾਕਿਸਤਾਨ ਤੋਂ ਰਾਵੀ ਕੰਢੇ ਵਾਲੀ ਕਰਤਾਰਪੁਰ ਸਾਹਿਬ ਦੀ ਜ਼ਮੀਨ ਲੈਣ ਬਾਰੇ ਭੇਜਿਆ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਪਾਕਿਸਤਾਨ ਵਲੋਂ ਆਪਣਾ ਪੱਖ ਸਾਫ ਕਰ ਦਿੱਤਾ ਗਿਆ।

Facebook Comments
Facebook Comment