• 12:37 pm
Go Back

ਚੰਡੀਗੜ੍ਹ: (ਦਰਸ਼ਨ ਸਿੰਘ ਖੋਖਰ): ਫਿਰੋਜ਼ਪੁਰ ਜਿਲੇ ਨਾਲ ਸਬੰਧਿਤ ਪਿੰਡ ਝੋਕ ਹਰ ਹਰੀ ਦੇ ਵਾਸੀਆਂ ਨੇ ਫਿਰੋਜ਼ਪੁਰ ਤੋਂ ਕਾਂਗਰਸ ਦੇ ਵਿਧਾਇਕ ਪਰਮਿੰਦਰ ਸਿੰਘ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਣਾ ਸਿਆਸੀ ਪ੍ਰਭਾਵ ਵਰਤਕੇ ਅਪਣੇ ਸਾਲੇ ਤੋਂ ਉਨ੍ਹਾਂ ਦੀ 25 ਏਕੜ ਜ਼ਮੀਨ ‘ਤੇ ਕਬਜ਼ਾ ਕਰਵਾ ਰਹੇ ਹਨ। ਇਥੇ ਕਿਸਾਨ ਭਵਨ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪੀੜਤ ਮਲਕੀਤ ਸਿੰਘ ਨੇ ਦੱਸਿਆ ਕਿ ਜੇਕਰ ਦੇ ਉਨ੍ਹਾਂ ਨਾਮ ‘ਤੇ ਜ਼ਮੀਨ ਦੀ ਗਿਰਦਾਵਰੀ ਨਾ ਹੋਈ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਣਗੇ। ਕਿਉਂਕਿ ਉਨ੍ਹਾਂ ਕੋਲ ਕੋਈ ਵੀ ਚਾਰਾ ਨਹੀਂ ਰਹੇਗਾ। ਉਨ੍ਹਾਂ ਦੀ ਜ਼ਮੀਨ ਹਥਿਆਈ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਦੀ ਕੋਈ ਸਾਧਨ ਨਹੀਂ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਨੂੰ ਲੈਕੇ ਉਹ ਫਿਰੋਜ਼ਪੁਰ ਦੇ ਡੀਸੀ ਦਫ਼ਤਰ ਸਾਹਮਣੇ ਧਰਨਾ ਲਗਾਕੇ ਬੈਠੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

Facebook Comments
Facebook Comment