• 00:13 AM
Go Back

ਅੰਮ੍ਰਿਤਸਰ : ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਸਾਨ ਖੁਦਕੁਸ਼ੀਆਂ ਲਈ ਕੈਪਟਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧ ‘ਚ ਮਲਿਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਅਜੇ ਤੱਕ ਉਸ ਵਾਅਦੇ ‘ਤੇ ਖਰੇ ਨਹੀਂ ਉਤਰੇ। ਜਿਸ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਨ-ਦਾਤਾ ਹੈ ਅਤੇ ਉਹ ਪੂਰੇ ਪੰਜਾਬ ਨੂੰ ਅੰਨ ਦਿੰਦਾ ਹੈ ਪਰ ਉਹ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ। ਇਸਦੇ ਨਾਲ ਹੀ ਭਾਜਪਾ ਆਗੂ ਨੇ ਕੈਪਟਨ ਸਰਕਾਰ ਨੂੰ ਫੇਲ੍ਹ ਸਰਕਾਰ ਕਰਾਰ ਦਿੰਦੇ ਹੋਏ ਕਿਹਾ ਕਿ ਕੈਪਟਨ ਨੂੰ ਹੱਥ ‘ਚ ਗੁਟਕਾ ਫੜ ਕੇ ਨਸ਼ਿਆਂ ਦੇ ਖਾਤਮੇ ਦੇ ਬਾਰੇ ਜਵਾਬ ਦੇਣਾ ਚਾਹੀਦਾ ਹੈ।

Facebook Comments
Facebook Comment