Go Back

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੋਢੀ ਅਰਵਿੰਦ ਕੇਜਰੀਵਾਲ ਵਲੋਂ ਚੰਡੀਗੜ੍ਹ ‘ਚ ਖਹਿਰਾ ਦੇ ਨਾਂ ‘ਤੇ ਵਾਰ-ਵਾਰ ਭੜਕ ਜਾਣ ‘ਤੇ ਸੁਖਪਾਲ ਖਹਿਰਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਕੇਜਰੀਵਾਲ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕਰਕੇ ਪਹਿਲਾਂ ਹੀ ਏਕਤਾ ਦੀ ਗੱਲ ਮੁਕਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ ਕੇਜਰੀਵਾਲ ਧੜੇ ਦੀ ਮੰਸ਼ਾ ਜ਼ਾਹਰ ਹੋ ਚੁੱਕੀ ਹੈ ਪਰ ਫਿਰ ਵੀ ਉਹ 8 ਨਵੰਬਰ ਤੱਕ ਇੰਤਜ਼ਾਰ ਕਰਨਗੇ ਅਤੇ ਇਸ ਤੋਂ ਬਾਅਦ ਹੀ ਆਪਣੇ ਵਲੋਂ ਕੋਈ ਕਦਮ ਚੁੱਕਣਗੇ। ਸੁਖਪਾਲ ਖਹਿਰਾ ਨੇ ਕਿਹਾ ਕਿ ਕੇਜਰੀਵਾਲ ਦੇ ਚੰਡੀਗੜ੍ਹ ਆਉਣ ਦੀ ਖਬਰ ਉਨ੍ਹਾਂ ਨੂੰ ਬਿਲਕੁਲ ਨਹੀਂ ਦਿੱਤੀ ਗਈ, ਜਦੋਂ ਕਿ ਉਨ੍ਹਾਂ ਨੂੰ ਮੀਡੀਆ ਤੋਂ ਹੀ ਇਸ ਬਾਰੇ ਪਤਾ ਲੱਗਿਆ।

ਸੁਖਪਾਲ ਖਹਿਰਾ ਨੇ ਸਾਫ ਕੀਤਾ ਕਿ ਉਹ ਕੇਜਰੀਵਾਲ ਦਾ ਨਾਂ ਵੀ ਆਪਣੀ ਜ਼ੁਬਾਨ ‘ਤੇ ਨਹੀਂ ਲਿਆਉਣਾ ਚਾਹੁੰਦੇ ਉਨ੍ਹਾਂ ਦੇ ਇਸ ਬਿਆਨ ਨੂੰ ਇਕ ਪੱਤਰਕਾਰ ਵਲੋਂ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਉਨ੍ਹਾਂ ਵਿਚਕਾਰ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਉਹ ਕੇਜਰੀਵਾਲ ਦੀ ਇੱਜ਼ਤ ਕਰਦੇ ਹਨ। ਪਰ ਨਾਲ ਹੀ ਖਹਿਰਾ ਨੇ ਕਿਹਾ ਕਿ ਉਂਝ ਤਾਂ ਕੇਜਰੀਵਾਲ ਏਕਤਾ ਦੀ ਗੱਲ ਪੂਰੀ ਤਰ੍ਹਾਂ ਖਤਮ ਕਰ ਚੁੱਕੇ ਹਨ।

Facebook Comments
Facebook Comment