• 8:16 am
Go Back

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਲਈ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਨਿਯਮਾਂ ਵਿੱਚ ਸੋਧ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰ ਕਰ ਲਿਆ ਹੈ। ਇਸ ਪ੍ਰਸਤਾਵ ਵਿੱਚ ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੇ ਨੌਕਰੀ ਸ਼ੁਰੂ ਕਰਨ ਦੌਰਾਨ ਦਿੱਲੀ ਵਿੱਚ ਰਹਿਣਾ ਸ਼ੁਰੂ ਕੀਤਾ ਜਾਂ ਪਿਛਲੇ ਪੰਜ ਸਾਲਾਂ ਤੋਂ ਉਸ ਦਾ ਪਰਿਵਾਰ ਦਿੱਲੀ ਵਿੱਚ ਰਹਿ ਰਿਹਾ ਹੈ।
ਇੱਥੇ ਦੱਸ ਦੇਈਏ ਕਿ ਬੀਤੇ ਕੁਝ ਦਿਨਾਂ ਵਿੱਚ ਬੀਐਸਐਫ ਦਾ ਜਵਾਨ ਨਰੇਂਦਰ ਕੁਮਾਰ ਨੌਕਰੀ ਦੌਰਾਨ ਸ਼ਹੀਦ ਹੋ ਗਿਆ ਸੀ। ਕੇਜਰੀਵਾਲ ਸਰਕਾਰ ਨੇ ਉਸਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਭਾਵੇਂ ਨਰੇਂਦਰ ਕੁਮਾਰ ਮੂਲ ਰੂਪ ਵਿੱਚ ਹਰਿਆਣਾ ਦਾ ਵਾਸੀ ਹੈ ਪਰ ਉਹ ਪਿਛਲੇ ਕਾਫੀ ਸਾਲਾਂ ਤੋਂ ਦਿੱਲੀ ਵਿੱਚ ਰਹਿ ਰਿਹਾ ਸੀ।

Facebook Comments
Facebook Comment