• 2:00 pm
Go Back
Canadian visa biometric rules

ਕੈਨੇਡਾ ਨੇ ਜਿੱਥੇ 2018 ਦੀ ਸ਼ੁਰੂਆਤ ‘ਚ ਆਪਣੇ ਇਮੀਗ੍ਰੇਸ਼ਨ ਨਿਯਮਾਂ ‘ਚ ਬਦਲਾਅ ਕੀਤਾ ਸੀ ਤਾਂ ਉਵੇਂ ਹੀ ਆਉਣ ਵਾਲੇ ਨਵੇਂ ਸਾਲ ਯਾਨੀ ਕਿ 2019 ‘ਚ ਵੀ ਕੈਨੇਡਾ ਦਾ ਵੀਜ਼ਾ ਲੈਣ ਲਈ ਬਾਇਓਮੈਟ੍ਰਿਕਸ ਦੇਣੇ ਪੈਣਗੇ। ਵਿਜ਼ਟਰ ਵੀਜ਼ਾ, ਵਰਕ ਪਰਮਿਟ, ਸਟੱਡੀ ਲਈ ਜਾਂ ਫਿਰ ਪਰਮਾਨੈਂਟ ਰੈਜ਼ੀਡੈਂਸੀ, ਰਿਫਿਊਜ਼ੀ ਲਈ ਅਰਜ਼ੀਆਂ ਦੇਣ ਵਾਲੇ ਬਿਨੈਕਾਰ ਵਾਸਤੇ ਫਿੰਗਰ ਪ੍ਰਿੰਟਸ ਅਤੇ ਫੋਟੋ ਦੀ ਲੋੜ ਹੋਵੇਗੀ।
Canadian visa biometric rules
ਹਾਲਾਂਕਿ ਇਨ੍ਹਾਂ ਨਵੇਂ ਨਿਯਮਾਂ ‘ਚ ਕੁਝ ਰਿਆਇਤਾਂ ਵੀ ਜ਼ਰੂਰ ਦਿੱਤੀਆਂ ਗਈਆਂ ਹਨ। ਹਾਲਾਂਕਿ ਇਹ ਬਾਇਓਮੈਟ੍ਰਿਕ ਪ੍ਰਕਿਰਿਆ ਇਸ ਸਾਲ ਜੁਲਾਈ ਤੋਂ ਬਾਅਦ ਯੂਰਪ, ਮੱਧ ਪੂਰਬ ਅਤੇ ਅਫਰੀਕਾ ਦੇ ਬਿਨੈਕਾਰਾਂ ਲਈ ਪਹਿਲਾਂ ਹੀ ਲਾਗੂ ਹੋ ਚੁੱਕੀ ਹੈ, ਪਰ ਹੁਣ ਏਸ਼ੀਆ, ਏਸ਼ੀਆ ਪੈਸੀਫਿਕ ਅਤੇ ਅਮਰੀਕਾ ਦੇ ਬਿਨੈਕਾਰਾਂ ਲਈ ਇਹ ਪ੍ਰਣਾਲੀ ਲਾਜ਼ਮੀ ਬਣ ਗਈ ਹੈ।
Canadian visa biometric rules
ਇਸ ਦੌਰਾਨ ਬਾਇਓਮੈਟ੍ਰਿਕ ਸਿਰਫ 10 ਸਾਲਾਂ ਲਈ ਪ੍ਰਮਾਣਿਤ ਹੁੰਦੀ ਹੈ ਜਿਸ ਦਾ ਮਤਲਬ ਇਹ ਹੈ ਕਿ ਹਰ 10 ਸਾਲਾਂ ਬਾਅਦ ਬਾਇਓਮੈਟ੍ਰਿਕ ਦੇਣ ਦੀ ਲੋੜ ਹੈ ਪਰ ਜੇ ਬਿਨੈਕਾਰ ਨੇ ਪਰਮਾਨੈਂਟ ਰੈਜ਼ੀਡੈਂਸੀ ਲਈ ਅਰਜ਼ੀ ਦਿੱਤੀ ਹੈ ਤਾਂ ਜਦੋਂ ਵੀ ਉਹ ਅਪਲਾਈ ਕਰਦਾ ਹੈ ਤਾਂ ਉਸ ਨੂੰ ਬਾਇਓਮੈਟ੍ਰਿਕ ਦੇਣੇ ਪੈਣਗੇ।

Facebook Comments
Facebook Comment