• 1:35 pm
Go Back

ਅੰਮ੍ਰਿਤਸਰ : ਇਨ੍ਹੀ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਮਿਲੀ ਜਾਣਕਾਰੀ ਮੁਤਾਬਕ ਇਹ ਵੀਡੀਓ ਕੈਨੇਡਾ ਸਥਿਤ ਗੁਰਦੁਆਰਾ ਦੀ ਹੈ। ਵੀਡੀਓ ਗੁਰਦੁਆਰਾ ਸਾਹਿਬ ‘ਚ ਹੋ ਰਹੇ ਆਨੰਦ ਕਾਰਜ ਦੀ ਹੈ, ਜਿਸ ਵਿਚ ਇੱਕ ਲਾੜਾ-ਲਾੜੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੋਫੇ ਲਗਾਏ ਗਏ ਹਨ ਤੇ ਜੋੜੀ ਲਾਵਾਂ ਲੈਂਦੇ ਸਮੇਂ ਸੋਫੇ ‘ਤੇ ਬੈਠ ਜਾਂਦੀ ਹੈ ਜੋ ਕਿ ਸਿੱਖ ਮਰਿਆਦਾ ਦੇ ਬਿਲਕੁਲ ਉਲਟ ਹੈ। ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਹੁਣ ਇਸ ਜੋੜੇ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗਲਤੀ ‘ਤੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲੈਣ ਤੋਂ ਬਾਅਦ ਸੋਫੇ ‘ਤੇ ਬੈਠਣ ਨਾਲ ਗੁਰੂ ਸਾਹਿਬ ਦੀ ਬੇਅਦਬੀ ਹੈ ਕੀਤੀ ਗਈ ਹੈ। ਇਸ ਨਾਲ ਦੇਸ਼-ਵਿਦੇਸ਼ ‘ਚ ਸਥਿਤ ਸੰਗਤਾਂ ਨੂੰ ਭਾਰੀ ਠੇਸ ਪੁੱਜੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਅਤੇ ਉਨ੍ਹਾਂ ਵੱਲੋਂ ਫੁਰਮਾਈ ਪਾਵਨ ਪਵਿੱਤਰ ਬਾਣੀ ਤੋਂ ਉਪਰ ਕੋਈ ਵੀ ਵਿਅਕਤੀ ਨਹੀਂ ਹੋ ਸਕਦਾ।

ਗਿਆਨੀ ਹਰਪ੍ਰੀਤ ਸਿੰਘ ਨੇ ਕਿ ਇਸ ਘਟਨਾ ਨੂੰ ਐੱਸਜੀਪੀਸੀ ਦੇ ਨੋਟਿਸ ‘ਚ ਲਿਆ ਕੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਵਿਅਕਤੀ ਹੋਵੇ, ਜਿਸ ਨੇ ਇਸ ਤਰ੍ਹਾਂ ਗੁਰੂ ਸਾਹਿਬ ਦਾ ਨਿਰਾਦਰ ਕਰਦਿਆਂ ਮਰਿਆਦਾ ਦੇ ਉਲਟ ਜਾਣ ਦੀ ਕੋਸ਼ਿਸ਼ ਕੀਤੀ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments
Facebook Comment