• 5:13 pm
Go Back

ਇਸ ਸਾਲ 1 ਜੁਲਾਈ 2018 ਨੂੰ ਕੈਨੇਡਾ 151 ਸਾਲ ਦਾ ਹੋ ਗਿਆ ਹੈ ਅਤੇ ਕੈਨੇਡਾ ਵਾਸੀਆਂ ਨੇ ਕੈਨੇਡਾ ਦਾ 151ਵਾਂ ਜਨਮ ਦਿਨ ਧੂਮ ਧਾਮ ਨਾਲ ਮਨਾਇਆ। ਕੈਨੇਡੀਅਨ ਵਾਸੀਆਂ ਨੇ ਪਟਾਕੇ ਆਦਿ ਚਲਾ ਕੇ ਇਸ ਦਿਨ ਦਾ ਜਸ਼ਨ ਮਨਾਇਆ। ਓਟਾਵਾ ਸਥਿਤ ਪਾਰਲੀਮੈਂਟ ਹਿੱਲ ‘ਤੇ ਲੋਕ ਇਕੱਠੇ ਹੋਏ ਅਤੇ ਪਟਾਕੇ ਚਲਾਏ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਮੌਕੇ ਟਵੀਟ ਕਰਕੇ ਕੈਨੇਡਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਓਟਾਵਾ ਤੋਂ ਇਲਾਵਾ ਕੈਨੇਡਾ ਦੇ ਹੋਰ ਸੂਬਿਆਂ ਵਿਚ ਐਤਵਾਰ ਦੀ ਸ਼ਾਮ ਨੂੰ ਕੈਨੇਡਾ ਡੇਅ ਨੂੰ ਲੈ ਕੇ ਜਸ਼ਨ ਮਨਾਏ ਗਏ। ਕੈਨੇਡਾ ਡੇਅ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਓਨਟਾਰੀਓ ਪਹੁੰਚੇ ਅਤੇ ਵੀਡੀਓ ਜ਼ਰੀਏ ਪਾਰਲੀਮੈਂਟ ਹਿੱਲ ਦੇ ਬਾਹਰ ਜਸ਼ਨ ‘ਚ ਹਾਜ਼ਰੀ ਲਗਵਾਈ। ਇੱਥੇ ਦੱਸ ਦੇਈਏ ਕਿ ਕੈਨੇਡਾ ‘ਚ ਵੱਡੀ ਗਿਣਤੀ ‘ਚ ਭਾਰਤੀ ਵੀ ਰਹਿੰਦੇ ਹਨ। ਕੈਨੇਡਾ ਹਰ ਵਰਗ ਦੇ ਲੋਕਾਂ ਦਾ ਸਤਿਕਾਰ ਕਰਦਾ ਹੈ। ਇੱਥੇ ਰਹਿੰਦੇ ਭਾਰਤੀ ਅਤੇ ਪੰਜਾਬੀ ਮੂਲ ਦੇ ਲੋਕ ਵੀ ਕੈਨੇਡਾ ਡੇਅ ਨੂੰ ਧੂਮ-ਧਾਮ ਨਾਲ ਮਨਾਉਂਦੇ ਹਨ।

Facebook Comments
Facebook Comment