• 5:49 am
Go Back

ਲਾਹੌਰ – ਪਨਾਮਾ ਪੇਪਰ ਲੀਕ ਮਾਮਲੇ ‘ਚ ਸੁਪਰੀਮ ਕੋਰਟ ਦੇ ਹੁਕਮ ਨੂੰ ਕਚਰੇ ਦਾ ਢੇਰ ਦੱਸਣ ਵਾਲੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਨ ਅੱਬਾਸੀ ਦੇ ਬਿਆਨ ‘ਤੇ ਲਾਹੌਰ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਪਹਿਲੀ ਨਜ਼ਰ ‘ਚ ਹੀ ਅੱਬਾਸੀ ਦੇ ਬਿਆਨ ਨੂੰ ਨਿਆਂਪਾਲਿਕਾ ਦੀ ਸ਼ਾਨ ਦੇ ਖ਼ਿਲਾਫ਼ ਮੰਨਿਆ ਗਿਆ ਹੈ। ਇਸ ਮਾਮਲੇ ਵਿਚ ਬੁਲਾਰੇ ਅਜ਼ਹਰ ਸਿੱਦੀਕੀ ਨੇ ਅਦਾਲਤ ‘ਚ ਪ੍ਰਧਾਨ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਨਾਮਾ ਪੇਪਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਸੁਪਰੀਮ ਕੋਰਟ ਦੇ ਆਦੇਸ਼ ‘ਤੇ ਨਵਾਜ਼ ਸ਼ਰੀਫ਼ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ ਪਿਆ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅੱਬਾਸੀ ਨੇ ਅਦਾਲਤ ਦੇ ਫ਼ੈਸਲੇ ‘ਤੇ ਅਪਮਾਨਜਨਕ ਟਿੱਪਣੀ ਕਰ ਕੇ ਅਦਾਲਤ ਦੀ ਮਾਣਹਾਨੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਅਜਿਹਾ ਬਿਆਨ ਦੇ ਕੇ ਅਦਾਲਤ ਦੀ ਭੂਮਿਕਾ ਨੂੰ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਵੀ ਸਰਵਜਨਿਕ ਤੌਰ ‘ਤੇ ਸਰਵਜਨਿਕ ਤੌਰ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਨਿੰਦਾ ਕਰਦੇ ਰਹੇ ਹਨ। ਹੁਣ ਪ੍ਰਧਾਨ ਮੰਤਰੀ ਅੱਬਾਸੀ ਉਹੀ ਕੰਮ ਕਰ ਰਹੇ ਹਨ। ਅਜਿਹਾ ਕਰ ਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਸਮੇਂ ਚੁੱਕੀ ਗਈ ਸਹੁੰ ਦੀ ਉਲੰਘਣਾ ਕੀਤੀ ਹੈ। ਵਕੀਲ ਅਜ਼ਹਰ ਸਿੱਦੀਕੀ ਪ੍ਰਧਾਨ ਮੰਤਰੀ ‘ਤੇ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਚਲਾਉਣ ਅਤੇ ਇਲੈੱਕਟ੍ਰਾਨਿਕ ਮੀਡੀਆ ਨੂੰ ਨਿਆਂਪਾਲਿਕਾ ਦੀ ਨਿੰਦਾ ਕਰਨ ਵਾਲੀ ਖ਼ਬਰ ਨਾ ਵਿਖਾਉਣ ਦਾ ਆਦੇਸ਼ ਦੇਣ ਦੀ ਅਪੀਲ ਕੀਤੀ ਹੈ। ਇਸ ਪਿੱਛੋਂ ਜਸਟਿਸ ਸ਼ਾਹਿਦ ਕਰੀਮ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਅੱਬਾਸੀ, ਪਾਕਿਸਤਾਨ ਸਰਕਾਰ ਅਤੇ ਇਲੈੱਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ।

Facebook Comments
Facebook Comment