• 11:44 am
Go Back

ਨਵੀਂ ਦਿੱਲੀ : ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦਾ ਟਵਿਟਰ ਅਕਾਊਂਟ ਬੰਦ ਹੋਣ ਤੋਂ ਬਾਅਦ ਪੰਨੂ ਨੇ ਅੱਗ ਬਬੂਲਾ ਹੋ ਕੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਧਮਕੀ ਦਿੱਤੀ ਹੈ ਕਿ ਇਨ੍ਹਾਂ ਦੋਵਾਂ ਸਰਕਾਰਾਂ ਨੂੰ ਸਿੱਖਸ ਫਾਰ ਜਸਟਿਸ ਨਾਲ ਕਾਨੂੰਨੀ ਲੜਾਈ ਲੜਨੀ ਪਵੇਗੀ।

ਇਸ ਸਬੰਧ ਵਿੱਚ ਗੁਰਪਤਵੰਤ ਪੰਨੂ ਨੇ ਆਪਣੇ ਟਵਿੱਟਰ ਹੈਂਡਲ ਤੇ ਇੱਕ ਵੀਡੀਓ ਪਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਕਿਹਾ ਹੈ ਕਿ ਇਹ ਦੋਵੇਂ ਆਗੂ ਦੁਨੀਆਂ ਦੇ ਕਿਸੇ ਦੇਸ਼ ਵਿੱਚ ਵੀ ਜਾਣਗੇ ਤਾਂ ਇਨ੍ਹਾਂ ਨੂੰ ਸਾਡੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਗੁਰਪਤਵੰਤ ਪੰਨੂ ਨੇ ਇਹ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਸਿੱਖਸ ਫਾਰ ਜਸਟਿਸ ਵਲੋਂ ਭੇਜੀ ਗਈ ਸਮੱਗਰੀ ਵਾਲੇ ਵਟਸਐਪ ਗਰੁੱਪਾਂ ਤੇ ਕੇਸ ਦਰਜ ਕਰਨ ਜਾ ਰਹੀ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਹੋਵੇ ਇਸ ਲਈ ਉਨ੍ਹਾਂ ਅਜਿਹੇ ਵਟਸਐਪ ਗਰੁੱਪਾਂ ਲਈ ਇੱਕ ਨੰਬਰ ਜਾਰੀ ਕਰਕੇ ਕਿਹਾ ਹੈ ਕਿ ਇਹ ਲੋਕ ਇਨ੍ਹਾਂ ਗਰੁੱਪਾਂ ਦਾ ਐਡਮਨ ਇਸ ਨੰਬਰ ਨੂੰ ਬਣਾ ਦੇਣ ਤਾਂ ਜੋ ਉਹ ਲੋਕ ਕਿਸੇ ਕੇਸ ਵਿੱਚ ਨਾ ਫਸ ਸਕਣ। ਪੰਨੂ ਨੇ ਕਿਹਾ ਕਿ ਸਮਾਂ ਆਉਣ ਤੇ ਅਸੀਂ ਭਾਰਤ ਸਰਕਾਰ ਨੂੰ ਤਿਰੰਗੇ ਦਾ ਅਪਮਾਨ ਕਰਕੇ ਇਸ ਦਾ ਜਵਾਬ ਦੇਵਾਂਗੇ।

Facebook Comments
Facebook Comment