• 7:02 pm
Go Back

ਰਾਜਪੁਰਾ: ਸਿੱਖਾਂ ਨਾਲ ਕੇਸਾਂ ਦੀ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਤਾਜ਼ਾ ਮਾਮਲਾ ਰਾਜਪੁਰਾ ਦੇ ਪਿੰਡ ਖਰਾਜਪੁਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਦਾੜ੍ਹੀ ਪੱਟੀ ਗਈ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਗ੍ਰੰਥੀ ਅਤੇ ਕੁਝ ਵਿਅਕਤੀ ਦੀ ਬਹਿਸਬਾਜੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।

ਗ੍ਰੰਥੀ ਦਾ ਇਲਜ਼ਾਮ ਹੈ ਗੁਰਦੁਆਰਾ ਸਾਹਿਬ ਦੀ ਕਮੇਟੀ ਮੈਂਬਰ ਅਤੇ ਸੇਵਾਦਾਰ ਵਲੋਂ ਪਹਿਲਾਂ ਉਸਨੂੰ ਮੰਦੀ ਸ਼ਬਦੀਬਲੀ ਬੋਲੀ ਗਈ ਅਤੇ ਉਸ ਤੋਂ ਬਾਅਦ ਉਸਦੀ ਦਾੜੀ ਪੁੱਟੀ ਤੇ ਕੇਸਾਂ ਦੀ ਬੇਅਦਬੀ ਕੀਤੀ। ਸੋਸ਼ਲ ਮੀਡੀਆ ‘ਤੇ ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਸਿੱਖ ਜੱਥੇਬੰਦੀਆਂ ਗ੍ਰੰਥੀ ਕੋਲ ਪਹੁੰਚੀਆਂ ਅਤੇ ਉਨ੍ਹਾਂ ਨੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗੀ ਕੀਤੀ ਹੈ।

ਉੱਧਰ ਮਾਮਲਾ ਗਰਮਾਉਂਦਿਆਂ ਦੇਖ ਕੇ ਪੁਲਿਸ ਨੇ ਗ੍ਰਥੀ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿੱਖ ਆਗੂਆਂ ਦਾ ਕਹਿਣਾ ਕੀ ਜੇਕਰ ਪੁਲਿਸ ਨੇ ਮੁਲਜ਼ਮਾਂ ‘ਤੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ‘ਚ ਵੱਡਾ ਸੰਘਰਸ ਉਲਕਿਆ ਜਾਵੇ।

Facebook Comments
Facebook Comment