• 11:24 am
Go Back

ਫੇਰ ਲੋਕਾਂ ਨੇ ਪਾ ਲਿਆ ਘੇਰਾ, ਕਰਲੇ ਕਾਬੂ

ਫਾਜ਼ਿਲਕਾ : ਪਹਿਲਾਂ ਕੁੜੀਆਂ ਦੀ ਹੋ ਰਹੀ ਕੁੱਟਮਾਰ ਦੀਆਂ ਇਹ ਤਸਵੀਰਾਂ ਦੇਖੋ ਜਿਸਦੀ ਵੀਡੀਓ ਸੋਸ਼ਲ ਮੀਡੀਆ `ਤੇ ਖੂਬ ਵਾਇਰਲ ਹੋ ਰਹੀ ਐ।

ਹੁਣ ਤੁਹਾਨੂੰ ਦੱਸਦੇ ਹਾਂ ਕੁੜੀਆਂ ਦੀ ਹੋ ਰਹੀ ਕੁੱਟਮਾਰ ਦਾ ਅਸਲ ਕਾਰਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਾਜ਼ਿਲਕਾ ਦੀ ਮੰਡੀ ਰੋੜਾ ਦੇ ਪਿੰਡ ਨਕੇਰਿਆ ਦਾ ਹੈ ਜਿਥੇ ਇੱਕ ਕਮਰੇ ਵਿੱਚ ਫੜੇ ਗਏ ਇਹ ਦੋ ਪ੍ਰੇਮੀ ਜੋੜੇ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਮੌਕੇ ’ਤੇ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਲੋਕਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਹੀ ਇਨ੍ਹਾਂ ਦੀ ਕੁੱਟਮਾਰ ਕੀਤੀ ਤੇ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣ ਕੇ ਵੇਖਦੇ ਰਹੇ, ਜਿਸ ਤੋਂ ਬਾਅਦ ਲੋਕਾਂ ਨੇ ਇਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਸ ਸਬੰਧੀ ਥਾਣਾ ਅਰਨੀਵਾਲਾ ਦੇ ਐਸਐਚਓ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਾਮਲਾ ਸਾਹਮਣੇ ਆਇਆ ਸੀ ਪਰ ਮੰਡੀ ਰੋਡਾ ਵਾਲੀ ਦੇ ਇੰਚਾਰਜ ਨੇ ਆਪਣੀ ਦੇਖਰੇਖ ਵਿੱਚ ਜੋੜਿਆਂ ਨੂੰ ਛੱਡ ਦਿੱਤਾ ਹੈ ਤੇ ਕਿਸੇ ਵੀ ਪੁਲਿਸ ਅਧਿਕਾਰੀ ਨੇ ਇਸ ਮਾਮਲੇ ਸਬੰਧੀ ਜ਼ਿਆਦਾ ਖੁਲ੍ਹ ਕੇ ਜਾਣਕਾਰੀ ਨਹੀਂ ਦਿੱਤੀ। ਪਰ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮੰਡੀ ਰੋਡਾ ਵਾਲੀ ਦੀ ਪੁਲਿਸ ਦੀ ਜਿਪਸੀ ਵਿੱਚ ਕੁਝ ਪੁਲਿਸ ਮੁਲਾਜ਼ਮ ਮਹਿਲਾਵਾਂ ਨੂੰ ਗੱਡੀ ਵਿੱਚ ਬਿਠਾ ਕੇ ਥਾਣੇ ਲੈ ਜਾ ਰਹੇ ਹਨ।

Facebook Comments
Facebook Comment