• 2:43 pm
Go Back

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਕਥਿਤ ਵੀਡੀਓ ਮਾਮਲੇ ਵਿਚ ਇੱਕ ਵੱਡਾ ਬਿਆਨ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਵੀਡੀਓ ਦਿਲ ਦਹਿਲਾ ਦੇਣ ਵਾਲੀ ਹੈ, ਜਿਸ ਨਾਲ ਸਿੱਖ ਕੌਮ ਦੇ ਹਿਰਦੇ ਦੁਖੀ ਹੋਏ ਹਨ । ਉਨ੍ਹਾਂ ਕਿਹਾ ਹੈ ਕਿ ਇਸ ਮਾਮਲੇ ਵਿਚ ਸਰਕਾਰ ਨੂੰ ਹੁਣ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਿੱਖਾਂ ਦਾ ਕਾਨੂੰਨ ਵਿਚ ਵਿਸ਼ਵਾਸ ਬਣਿਆ ਰਹੇ। ਇਸ ਦੇ ਨਾਲ ਹੀ ਜਥੇਦਾਰ ਅਕਾਲ ਤਖ਼ਤ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਗੱਲ ਹੈ ਕਿ 34 ਸਾਲਾਂ ਦੇ ਅੰਦਰ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਹੁਣ ਟਾਈਟਲਰ ਦੇ ਇਕਬਾਲੀਆ ਜੁਰਮ ਤੋਂ ਬਾਅਦ ਹੁਣ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। ਨਾਲ ਹੀ ਸਿੰਘ ਸਾਹਿਬ ਨੇ ਵੱਖ ਵੱਖ ਜੇਲ੍ਹਾਂ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੈਦ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ।

Facebook Comments
Facebook Comment