• 10:18 am
Go Back

ਫ਼ਰੀਦਕੋਟ : ਇੱਥੋਂ ਦੇ ਜਸਪਾਲ ਸਿੰਘ ਹਿਰਾਸਤੀ ਮੌਤ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਕੇਸ ‘ਚ ਵੱਡਾ ਖੁਲਾਸਾ ਕੀਤਾ ਹੈ। ਐਸਆਈਟੀ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਨਿਹੰਗ ਰਣਬੀਰ ਸਿੰਘ ਤੋਂ ਸਖਤੀ ਨਾਲ ਪੁੱਛ ਗਿੱਛ ਕਰਦਿਆਂ ਦਾਅਵਾ ਕੀਤਾ ਗਿਆ ਹੈ ਕਿ ਰਣਬੀਰ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਹੋਰਨਾਂ ਰਾਜਾਂ ‘ਚੋਂ ਹਥਿਆਰ ਲਿਆ ਕੇ ਉਨ੍ਹਾਂ ਦੀ ਤਸਕਰੀ ਕਰਦਾ ਸੀ। ਇੱਥੇ ਹੀ ਬੱਸ ਨਹੀਂ ਪੁਲਿਸ ਅਨੁਸਾਰ ਉਹ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦਾ ਸੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਨਿਹੰਗ ਰਣਬੀਰ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਜਸਪਾਲ ਸਬੰਧੀ ਕਈ ਵੱਡੇ ਖੁਲਾਸੇ ਕੀਤੇ ਸਨ। ਰਣਬੀਰ ਸਿੰਘ ਨੇ ਕਿਹਾ ਸੀ ਕਿ ਉਸ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਉਸ ਔਰਤ ਨਾਲ ਹੋਇਆ ਹੈ ਜਿਸ ਦੀ ਕੁੜੀ ਨਾਲ ਜਸਪਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਉਸ ਸਮੇਂ ਰਣਬੀਰ ਸਿੰਘ ਨੇ ਜਸਪਾਲ ‘ਤੇ ਉਸ ਨੂੰ ਧਮਕੀਆਂ ਦੇਣ ਦੇ ਇਲਜ਼ਾਮ ਵੀ ਲਾਏ ਸਨ ਅਤੇ ਨਾਲ ਹੀ ਇਹ ਵੀ ਮੰਨਿਆ ਸੀ ਕਿ ਪੁਲਿਸ ਨੇ ਜਸਪਾਲ ਸਿੰਘ ਨੂੰ ਉਸ ਦੀ ਸ਼ਿਕਾਇਤ ‘ਤੇ ਹੀ ਗ੍ਰਿਫਤਾਰ ਕੀਤਾ ਸੀ।

read it : ਜਸਪਾਲ ਕਾਂਡ ਦਾ ਭਗੌੜਾ ਨਿਹੰਗ ਰਣਬੀਰ ਆਇਆ ਸਾਹਮਣੇ , ਕੀਤੇ ਵੱਡੇ ਖੁਲਾਸੇ

ਦੱਸ ਦਈਏ ਕਿ ਫ਼ਰੀਦਕੋਟ ਜਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਨੇ ਹੁਣ ਦਾਅਵਾ ਕੀਤਾ ਹੈ ਕਿ ਰਣਬੀਰ ਸਿੰਘ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਨਾਜਾਇਜ਼ ਹਥਿਆਰ ਵੇਚਣ ਦਾ ਕਾਰੋਬਾਰ ਕਰਦਾ ਸੀ ਤੇ ਇਹ ਹਥਿਆਰ ਉਹ ਮੱਧ ਪ੍ਰਦੇਸ਼ ਤੋਂ ਖਰੀਦ ਕੇ ਲਿਆਉਂਦਾ ਸੀ। ਪੁਲਿਸ ਮੁਖੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਰਣਬੀਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦਾ ਸੀ। ਸੀਨੀਅਰ ਪੁਲਿਸ ਕਪਤਾਨ ਰਾਜਬਚਨ ਸਿੰਘ ਨੇ ਕਿਹਾ ਕਿ ਰਣਬੀਰ ਸਿੰਘ ਤੋਂ ਪੁੱਛ ਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਉਹ ਹਰਿਆਣਾ ਦੇ ਜੀਂਦ ਇਲਾਕੇ ਦਾ ਰਹਿਣ ਵਾਲਾ ਹੈ ਤੇ ਉਸ ਦਾ ਅਸਲੀ ਨਾਮ ਸੁਮਿਤ ਮੰਜਾਲ ਹੈ। ਇੱਥੇ ਹੀ ਪੁਲਿਸ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਨਿਹੰਗ ਰਣਬੀਰ ਉਰਫ ਸੁਮਿਤ ਮੁੰਜਾਲ ‘ਤੇ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ ਰਣਬੀਰ ਸਿੰਘ ਤੋਂ ਬਾਅਦ ਪੁਲਿਸ ਨੇ 9 ਹੋਰ ਲੋਕਾਂ ਨੂੰ 4 ਪਿਸਤੌਲਾਂ ਸਮੇਤ ਜਿੰਦਾ ਕਾਰਤੂਸਾਂ ਤੋਂ ਇਲਾਵਾ 4 ਚੋਰੀ ਦੇ ਮੋਟਰ ਸਾਇਕਲਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

Facebook Comments
Facebook Comment