• 3:50 am
Go Back

ਐਸਸੀ ਐਸਟੀ ਐਕਟ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ
ਚੰਡੀਗੜ੍ਹ( ਦਰਸ਼ਨ ਸਿੰਘ ਖੋਖਰ ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ‘ਤੇ ਐਸਸੀ ਅਤੇ ਐਸਟੀ ਵਿਰੋਧੀ ਹੋਣ ਦੇ ਦੋਸ਼ ਲਗਾਏ । ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਵਿੱਚ ਐਸਸੀ ਐਸਟੀ ਛੂਆ ਛਾਤ ਐਕਟ ਸਬੰਧੀ ਕੇਸ ਸਹੀ ਤਰ੍ਹਾਂ ਰੱਖ ਨਹੀਂ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਇਸ ਕੇਸ ਦੇ ਮਾਮਲੇ ਵਿੱਚ ਦਲਿਤ ਵਿਰੋਧੀ ਫ਼ੈਸਲਾ ਸੁਣਾ ਦਿੱਤਾ ਹੈ ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਸਹੀ ਤਰ੍ਹਾਂ ਨਾਲ ਕੇਂਦਰ ਸਰਕਾਰ ਨੇ ਪੱਖ ਵੀ ਨਹੀਂ ਰੱਖਿਆ ਅਤੇ ਵਧੀਆ ਵਕੀਲ ਵੀ ਨਹੀਂ ਕੀਤਾ ਗਿਆ । ਕੇਂਦਰ ਸਰਕਾਰ ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਜੋ ਵਜ਼ੀਫ਼ਿਆਂ ਦੀ ਰਾਸ਼ੀ ਕੇਂਦਰ ਸਰਕਾਰ ਐਸਸੀ ਤੇ ਐਸਟੀ ਵਿਦਿਆਰਥੀਆਂ ਨੂੰ ਦਿੰਦੀ ਹੈ ਉਸ ਵਿੱਚ ਦਸ ਫੀਸਦੀ ਕਟੌਤੀ ਕੀਤੀ ਗਈ ਹੈ । ਜਾਖੜ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਂਗਰਸ ਕਿਸੇ ਵੀ ਤਰ੍ਹਾਂ ਰਾਜਨੀਤੀ ਨਹੀਂ ਕਰ ਰਹੀ ਕਾਂਗਰਸ ਹਮੇਸ਼ਾ ਹੀ ਦਲਿਤਾਂ ਦੇ ਪੱਖ ਵਿੱਚ ਖੜ੍ਹਦੀ ਰਹੀ ਹੈ । ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਫਦ ਵਿੱਚ ਜੰਗਲਾਤ ਮੰਤਰੀ ਮੰਤਰੀ ਸਾਧੂ ਸਿੰਘ ਧਰਮਸੋਤ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਅੱਧਾ ਦਰਜਨ ਵਿਧਾਇਕ ਸ਼ਾਮਲ ਸਨ ।

Facebook Comments
Facebook Comment