• 3:47 am
Go Back

ਟੋਕੀਓ : ਜਾਪਾਨ ਦੇ ਸ਼ਹਿਰ ਓਸਾਕਾ ਅਤੇ ਉਸ ਦੇ ਨੇੜੇ-ਤੇੜੇ ਦੇ ਖੇਤਰਾਂ ਵਿੱਚ ਅੱਜ ਸਵੇਰੇ ਆਏ 6.1 ਤੀਬਰਤਾ ਦੇ ਤੇਜ਼ ਭੂਚਾਲ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਹਾਲਾਂਕਿ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਪਰ ਰੋਜ਼ਾਨਾਂ ਦੀ ਤਰ੍ਹਾਂ ਘਰੋਂ ਕੰਮਾਂ ‘ਤੇ ਗਏ ਲੋਕ ਫਸ ਗਏ ਹਨ ਅਤੇ ਹਜ਼ਾਰਾਂ ਲੋਕ ਬਿਨਾਂ ਬਿਜਲੀ ਦੇ ਰਹਿ ਰਹੇ ਹਨ। ਮੀਡੀਆ ਰਿਪੋਰਟ ਮੁਤਾਬਕ ਭੂਚਾਲ ਨਾਲ ਸਕੂਲ ਦੀ ਕੰਧ ਡਿੱਗਣ ਕਾਰਨ ਇੱਕ 9 ਸਾਲਾ ਬੱਚੀ ਸਮੇਤ ਕੁੱਲ 3 ਲੋਕਾਂ ਦੀ ਮੌਤ ਹੋ ਗਈ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਮੁਤਾਬਕ ਭੂਚਾਲ ਦਾ ਕੇਂਦਰ ਓਸਾਕਾ ਸੂਬੇ ਦੇ ਉਤਰੀ ਹਿੱਸੇ ਵਿੱਚ ਸੀ।
ਸ਼ੁਰੂਆਤ ਵਿੱਚ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਪਰ ਬਾਅਦ ਵਿਚ ਭੂਚਾਲ ਦੀ ਤੀਬਰਤਾ 6.1 ਦੱਸੀ ਗਈ। ਭੂਚਾਲ ਕਾਰਨ ਮੱਧ ਜਾਪਾਨ ਦਾ ਮੁਖ ਉਦਯੋਗਿਕ ਖੇਤਰ ਪ੍ਰਭਾਵਿਤ ਹੋਇਆ ਹੈ। ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪੱਤਰਕਾਰਾਂ ਨੂੰ ਕਿਹਾ ਕਿ ‘ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀ ਭੂਚਾਲ ਨਾਲ ਹੋਏ ਨੁਕਸਾਨ ਦਾ ਪਤਾ ਲਗਾ ਰਹੇ ਹਨ।’ ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਟਾਫ ਨੂੰ ਨੁਕਸਾਨ ਦੀ ਜਾਣਕਾਰੀ ਤੇਜੀ ਨਾਲ ਇਕੱਠੀ ਕਰਨ ਅਤੇ ਲੋਕਾਂ ਨੂੰ ਬਚਾਉਣ ਲਈ ਪੂਰੀ ਕੋਸ਼ਿਸ਼ ਕਰਨ ਅਤੇ ਜਨਤਾ ਨੂੰ ਸਮੇਂ ‘ਤੇ ਅਤੇ ਉਚਿੱਤ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ। ਇਹ ਭੂਚਾਲ ਦੇ ਝਟਕੇ ਸਵੇਰੇ 8 ਵਜੇ ਆਏ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਟਰੇਨਾਂ ਨੂੰ ਰੱਦ ਕੀਤਾ ਗਿਆ।

Facebook Comments
Facebook Comment