• 10:58 am
Go Back

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੁੱਧਵਾਰ ਨੂੰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਹੋਈ ਮੁਲਾਕਾਤ ਵਿਚ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਚੁੱਕਿਆ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਪੁਲਵਾਮਾ ਵਿਚ ਸੀਆਰਪੀਐਫ ਦੇ ਕਾਫਲੇ ਉਤੇ ਆਤਮਘਾਤੀ ਹਮਲਾ ਕੀਤਾ ਸੀ ਜਿਸ ਵਿਚ 40 ਜਵਾਨ ਸ਼ਹੀਦ ਹੋਏ ਸਨ। ਉਥੇ ਮੰਗਲਵਾਰ 26 ਫਰਵਰੀ ਨੂੰ ਭਾਰਤ ਨੇ ਪਾਕਿਸਤਾਨ ਅੰਦਰ ਅੱਤਵਾਦੀ ਟਿਕਾਣਿਆਂ ਉਤੇ ਹਮਲਾ ਕਰਕੇ ਕਈ ਕੈਂਪਾਂ ਨੂੰ ਤਬਾਹ ਕਰ ਦਿੱਤਾ।

ਰੂਸ–ਭਾਰਤ–ਚੀਨ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਹੋਈ ਇਸ ਮੁਲਾਕਾਤ ਵਿਚ ਸਵਰਾਜ ਨੇ ਕਿਹਾ ਕਿ ਮੈਂ ਅਜਿਹੇ ਸਮੇਂ ਚੀਨ ਆਈ ਹਾਂ ਜਦੋਂ ਭਾਰਤ ਵਿਚ ਸ਼ੋਕ ਅਤੇ ਗੁੱਸੇ ਦਾ ਮਾਹੌਲ ਹੈ। ਇਹ ਜੰਮੂ ਕਸ਼ਮੀਰ ਵਿਚ ਸਾਡੇ ਸੁਰੱਖਿਆ ਬਲਾਂ ਦੇ ਖਿਲਾਫ ਸਭ ਤੋਂ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਪਾਕਿਸਤਾਨ ਸਥਿਤ ਅਤੇ ਸਮਰਥਕ ਸਗਠਨ ਜੈਸ਼ ਏ ਮੁਹੰਮਦ ਨੇ ਕੀਤਾ ਹੈ ਤੇ ਪਾਕਿਸਤਾਨ ਵੱਲੋਂ ਅੱਤਵਾਦੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਭਾਰਤ ਨੂੰ ਕਾਰਵਾਈ ਕਰਨੀ ਪਈ।

ਸਵਰਾਜ ਨੇ ਬੈਠਕ ‘ਚ ਕਿਹਾ ਕਿ ਪਾਕਿਸਤਾਨ ਆਪਣੇ ਇੱਥੇ ਅੱਤਵਾਦੀ ਸੰਗਠਨਾਂ ਦੇ ਪਲਣ ਦੀ ਗੱਲ ਮੰਨਣ ਤੋਂ ਅਤੇ ਉਨ੍ਹਾਂ ‘ਤੇ ਕਾਰਵਾਈ ਕਰਨ ਤੋਂ ਇਨਕਾਰ ਕਰਦਾ ਰਿਹਾ ਹੈ। ਜੈਸ਼-ਏ-ਮੁਹੰਮਦ ਅੱਗੇ ਵੀ ਭਾਰਤ ‘ਤੇ ਹਮਲੇ ਦੀ ਯੋਜਨਾ ਬਣਾ ਰਿਹਾ ਸੀ ਭਾਰਤ ਸਰਕਾਰ ਨੇ ਇਸ ‘ਤੇ ਕਾਰਵਾਈ ਕਰਨ ਦਾ ਫ਼ੈਸਲਾ ਲਿਆ। ਅਜਿਹਾ ਟੀਚਾ ਚੁਣਿਆ ਗਿਆ ਜਿਸ ਦੇ ਨਾਲ ਆਮ ਨਾਗਰਿਕਾਂ ਨੂੰ ਨੁਕਸਾਨ ਨਾ ਪਹੁੰਚੇ।

ਉਨ੍ਹਾਂ ਨੇ ਕਿਹਾ ਕਿ ਇਹ ਕੋਈ ਮਿਲਿਟਰੀ ਆਪਰੇਸ਼ਨ ਨਹੀਂ ਸੀ ਇਸ ਵਿੱਚ ਕਿਸੇ ਮਿਲਿਟਰੀ ਇੰਸਟਾਲੇਸ਼ਨ ਨੂੰ ਵੀ ਨਿਸ਼ਾਨਾ ਨਹੀਂ ਬਣਾਇਆ ਗਿਆ। ਇਸਦਾ ਉਦੇਸ਼ ਭਾਰਤ ਵਿੱਚ ਇੱਕ ਹੋਰ ਹਮਲੇ ਨੂੰ ਰੋਕਣ ਲਈ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਖਿਲਾਫ ਕਾਰਵਾਈ ਕਰਨਾ ਸੀ। ਭਾਰਤ ਹਾਲਤ ਨੂੰ ਵੱਧਦੇ ਨਹੀਂ ਵੇਖਣਾ ਚਾਹੁੰਦਾ।

Facebook Comments
Facebook Comment