• 2:20 am
Go Back

ਚੰਡੀਗੜ੍ਹ : ਬੀਤੇ ਕੱਲ ਐਤਵਾਰ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਪੁੱਤਰਾਂ ਸਮੇਤ ਪਾਰਟੀ ’ਚੋਂ ਬਾਹਰ ਕੱਢਣ ਦਾ ਐਲਾਨ ਤਾਂ ਕਰ ਦਿੱਤੈ ਗਿਐ ਹੈ ਇਸ ਤੋਂ ਬਾਅਦ ਢੀਂਡਸਾ ਅਤੇ ਹੋਰ ਬਾਗੀ ਅਕਾਲੀਆਂ ’ਤੇ ਵੀ ਤਲਵਾਰ ਲਟਕ ਰਹੀ ਐ।

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਗੱਲ ਉਹ ਭਰੇ ਮਨ ਨਾਲ ਕਹਿਣਾ ਚਾਹੁੰਦੇ ਹਨ ਕਿ ਪਿਛਲੇ ਕਾਫੀ ਦਿਨਾਂ ਤੋਂ ਸਾਡੀ ਕੁਝ ਸੀਨੀਅਰ ਆਗੂਆਂ ਵਲੋਂ ਮੀਡੀਆ ਵਿੱਚ ਪਾਰਟੀ ਖਿਲਾਫ਼ ਬਹੁਤ ਕੁਝ ਬੋਲਿਆ ਜਾ ਰਿਹਾ ਸੀ, ਭਾਵੇਂ ਸਮੇਂ ਸਮੇਂ ਪਾਰਟੀ ਵਲੋਂ ਉਨ੍ਹਾਂ ਨੂੰ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਨੀਅਰ ਅਕਾਲੀ ਆਗੂ ਸ਼ੇਰ ਸਿੰਘ ਘੁਬਾਇਆ ਬਾਰੇ ਬੋਲਦਿਆਂ ਕਿਹਾ ਕਿ ਜਿਹੜੇ ਵੀ ਆਗੂ ਪਾਰਟੀ ਵਿਰੁੱਧ ਪ੍ਰਚਾਰ ਕਰਨਗੇ ਉਨ੍ਹਾਂ ’ਤੇ ਸਮਾਂ ਆਉਣ ਤੇ ਕਾਰਵਾਈ ਕੀਤੀ ਜਾਵੇਗੀ।

Facebook Comments
Facebook Comment