• 6:52 am
Go Back

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਜਿਥੇ ਏਅਰਪੋਰਟ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਹਨਾਂ ਦਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਹਨਾਂ ਨਾਲ ਤਾਜ ਹੋਟਲ ਵਿਚ ਮੁਲਾਕਾਤ ਕਰਨਗੇ। ਉਥੇ ਹੀ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰੀ ਮੰਤਰੀ ਹਰਮਿਸਰਤ ਕੌਰ ਬਾਦਲ ਵੀ ਉਹਨਾਂ ਨਾਲ ਮੁਲਾਕਾਤ ਕਰਨਗੇ। ਤਕਰੀਬਨ 12 ਵਜੇ ਜਸਟਿਨ ਟਰੂਡੋ ਦਰਬਾਰ ਸਾਹਿਬ ਪਹੁੰਚੇ ਹਨ। ਜਿਥੇ ਉਹਨਾਂ ਨੂੰ ਪੂਰੀ ਸੁਰੱਖਿਆ ਵਿਚ ਲੈ ਲਿਆ ਗਿਆ ਹੈ।ਜਸਟਿਨ ਪੰਜਾਬੀ ਪਹਿਰਾਵੇ ਵਿਚ ਆਪਣੇ ਪਰਿਵਾਰ ਅਤੇ ਹੋਰ ਮੈਂਬਰਾਂ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ ਹਨ।

Facebook Comments
Facebook Comment