• 4:37 am
Go Back

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੁੱਖ ਆਰਥਿਕ ਸਲਾਹਕਾਰ ਗੈਰੀ ਕੋਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਵ੍ਹਾਈਟ ਹਾਊਸ ਵੱਲੋਂ ਇਸਪਾਤ ਅਤੇ ਐਲੂਮੀਨੀਅਮ ‘ਤੇ ਖ਼ਰੀਦ ਟੈਕਸ ਲਗਾਏ ਜਾਣ ਦੀ ਯੋਜਨਾ ਨਾਲ ਅਸਹਿਮਤੀ ਪ੍ਰਗਟਾਉਂਦੇ ਹੋਏ ਅਸਤੀਫ਼ਾ ਦਿੱਤਾ ਹੈ। ਸਮਾਚਾਰ ਏਜੰਸੀ ਏਫੇ ਨੇ ਕੋਨ ਦੇ ਹਵਾਲੇ ਨਾਲ ਦੱਸਿਆ, ‘ਦੇਸ਼ ਦੀ ਸੇਵਾ ਕਰਨਾ ਮੇਰੇ ਲਈ ਸਨਮਾਨ ਵਾਲੀ ਗੱਲ ਰਹੀ ਅਤੇ ਅਰਥ ਵਿਵਸਥਾ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਨਾਲ ਅਮਰੀਕੀ ਲੋਕਾਂ ਨੂੰ ਲਾਭ ਪਹੁੰਚਿਆ ਹੈ, ਵਿਸ਼ੇਸ਼ ਤੌਰ ‘ਤੇ ਇਤਿਹਾਸਕ ਟੈਕਸ ਸੁਧਾਰ ਨਾਲ। ਮੈਂ ਰਾਸ਼ਟਰਪਤੀ ਟਰੰਪ ਦਾ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਇਹ ਮੌਕਾ ਦਿੱਤਾ। ਮੈਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਾ ਹਾਂ।’ ਗੈਰੀ ਦਾ ਅਸਤੀਫ਼ਾ ਆਉਣ ਵਾਲੇ ਹਫ਼ਤੇ ਤੋਂ ਲਾਗੂ ਹੋਵੇਗਾ। ਵ੍ਹਾਈਟ ਹਾਊਸ ਵੱਲੋਂ ਜਾਰੀ ਟਰੰਪ ਦੇ ਬਿਆਨ ਮੁਤਾਬਿਕ, ‘ਗੈਰੀ ਮੇਰੇ ਮੁੱਖ ਆਰਥਿਕ ਸਲਾਹਕਾਰ ਰਹੇ ਅਤੇ ਉਨ੍ਹਾਂ ਨੇ ਟੈਕਸ ਕਟੌਤੀ ਅਤੇ ਸੁਧਾਰਾਂ ਨੂੰ ਲੈ ਕੇ ਬਿਹਤਰੀਨ ਕੰਮ ਕੀਤਾ ਹੈ। ਉਨ੍ਹਾਂ ਵਰਗਾ ਪ੍ਰਤਿਭਾਸ਼ਾਲੀ ਸ਼ਖ਼ਸ ਆਸਾਨੀ ਨਾਲ ਨਹੀਂ ਮਿਲਦਾ।

Facebook Comments
Facebook Comment