• 12:19 pm
Go Back

ਟੋਰਾਂਟੋ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਦੇਖਦਿਆਂ ਕੈਨੇਡੀਅਨ ਐੱਮ.ਪੀਜ਼. ਵੱਲੋਂ ਕੈਨਡਾ ਦੀ ਸੰਸਦ ‘ਚ ਟੋਰਾਂਟੋ-ਅੰਮ੍ਰਿਤਸਰ ਵਿੱਚ ਫਲਾਈਟ ਸ਼ੁਰੂ ਕਰਨ ਦੀ ਮੰਗ ਰੱਖੀ ਗਈ ਹੈ। ਓਨਟਾਰੀਓ ਦੇ ਉੱਤਰੀ ਬਰੈਂਮਪਟਨ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਾਉਣ ਲਈ ਆਪਣੀ ਸਰਕਾਰ ਅੱਗੇ ਮੰਗ ਰੱਖੀ ਸੀ।

ਰੂਬੀ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਪਟੀਸ਼ਨ ਦਾਖ਼ਲ ਕਰਨ ਲਈ ਫਲਾਈ ਅੰਮ੍ਰਿਤਸਰ ਮੁਹਿੰਮ ਵਲੋਂ ਧੰਨਵਾਦ ਕੀਤਾ ਗਿਆ ਹੈ। ਰੂਬੀ ਨੇ ਕਿਹਾ ਕੈਨੇਡਾ ‘ਚ ਵੱਡੀ ਗਿਣਤੀ ‘ਚ ਪੰਜਾਬੀ ਵਸਦੇ ਹਨ ਉਨ੍ਹਾਂ ਦਾ ਲਗਾਤਾਰ ਕੈਨੇਡਾ ਤੋਂ ਪੰਜਾਬ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਪਰ ਕੈਨੇਡਾ ਤੋਂ ਅੰਮ੍ਰਿਤਸਰ ਦੀ ਸਿੱਧੀ ਫਲਾਈਟ ਦਾ ਕੋਈ ਪ੍ਰਬੰਧ ਨਹੀਂ ਹੈ ਜਿਸ ਕਾਰਨ ਯਾਤਰੀਆਂ ਨੂੰ ਖਜੱਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕੈਨੇਡਾ ਤੋਂ ਦਿੱਲੀ ਦੀ ਫਲਾਈਟ ਤੋਂ ਬਾਅਦ ਅੰਮ੍ਰਿਤਸਰ ਪੁੱਜਣ ‘ਚ 8 ਤੋਂ 12 ਘੰਟੇ ਦਾ ਸਮਾਂ ਲਗਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਕਰਕੇ ਸੰਗਤਾਂ ਦਾ ਅੰਮ੍ਰਿਤਸਰ ਜਾਣਾ ਲਾਜ਼ਮੀ ਹੈ।

ਇਸ ਦੇ ਨਾਲ ਹੀ ਐੱਮ.ਪੀ. ਰਣਦੀਪ ਸਰਾਏ ਵੱਲੋਂ ਪਾਏ ਯੋਗਦਾਨ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ ਗਿਆ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਸਿੱਧਾ ਫਾਇਦਾ ਪੰਜਾਬੀ ਕਿਸਾਨਾਂ ਨੂੰ ਹੋਵੇਗਾ, ਜਿਨ੍ਹਾਂ ਦੀਆਂ ਸਬਜ਼ੀਆਂ, ਫਲ ਤੇ ਫੁੱਲ ਕੈਨੇਡਾ ‘ਚ ਵਿਕਣਗੇ ਅਤੇ ਇੱਥੇ ਨਾਲੋਂ ਵਧੀਆ ਮੁੱਲ ਮਿਲੇਗਾ।

Facebook Comments
Facebook Comment