• 6:10 pm
Go Back

ਨਾਭਾ : ਆਮ ਆਦਮੀ ਪਾਰਟੀ ਤੋਂ ਸਸਪੈਂਡ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ 8 ਦਸੰਬਰ ਨੂੰ ਹੋਣ ਵਾਲੇ ਇਨਸਾਫ ਮਾਰਚ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਨਾਭਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਇੱਕ ਗਹਿਰੇ ਸੰਕਟ ਵਿੱਚ ਜਾ ਪਹੁੰਚਿਆ ਹੈ ਜਿਸਨੂੰ ਕੱਢਣ ਲਈ ਉਹ, ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਬੈਂਸ ਭਰਾ ਇਕੱਠੇ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ  8 ਦਸੰਬਰ ਨੂੰ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਪੰਜਾਬ ਦੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਜਾਗਰੁਕ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਚੱਲੇ ਗੋਲੀਗਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਇਨਸਾਫ ਮਾਰਚ ਕੱਢ ਰਹੇ ਹਾਂ।

ਉਨ੍ਹਾਂ ਪੰਜਾਬ ਵਿਚ ਨਸ਼ੇ ਨਾਲ ਹੋ ਰਹੀਆਂ ਮੌਤਾਂ ’ਤੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਮਾਫੀਆ ਦਾ ਰਾਜ ਕਾਇਮ ਹੈ ਜਿਸ ਕਾਰਨ ਨੌਜਵਾਨਾਂ ਦੀਆਂ ਨਸ਼ੇ ਨਾਲ ਹੋ ਰਹੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਹਵਾ ਨਿਕਲ ਚੁੱਕੀ ਹੈ।

Facebook Comments
Facebook Comment