• 5:03 am
Go Back

ਰੋਪੜ: ਰੂਪਨਗਰ ਦੇ ਡੀ. ਏ. ਵੀ. ਸਕੂਲ ਨਜ਼ਦੀਕ ਇਕ ਨੌਜਵਾਨ ਦਾ ਕੁਝ ਲੜਕਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਦੋਸ਼ੀ ਅਜੇ ਵੀ ਫਰਾਰ ਹਨ ਅਤੇ ਕਤਲ ਦੀ ਵਜ੍ਹਾ 10 ਸਾਲ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ‘ਤੇ ਕਾਤਲਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਮਲ ਸ਼ਰਮਾ ਦੇ ਰੂਪ ਵਿਚ ਹੋਈ ਹੈ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਮਲ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆ ‘ਤੇ ਕਈ ਵਾਰ ਕੀਤੇ ਜਿਸ ਕਾਰਨ ਕਮਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਕਮਲ ਦਾ ਭਰਾ ਅਤੇ ਦੋਸਤ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਕਮਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਜਤਿੰਦਰ ਸ਼ਰਮਾ ਦੇ ਬਿਆਨਾਂ ‘ਤੇ ਹਮਲਾਵਰਾਂ ਖਿਲਾਫ ਕਤਲ ਅਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਮਗਰੋ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ।

Facebook Comments
Facebook Comment