• 1:19 pm
Go Back

ਇਸਲਾਮਾਬਾਦ: ਪਾਕਿਸਤਾਨ ਦੇ ਤਹਿਰੀਕੇ-ਏ-ਇਨਸਾਫ਼ ਪਾਰਟੀ ਦੇ ਆਗੂ ਤੇ ਸਾਬਕਾ ਕ੍ਰਿਕੇਟਰ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਮ ਖਾਨ ਨੇ ਧਮਕੀ ਮਿਲਣ ਤੋਂ ਬਾਅਦ ਦੇਸ਼ ਛੱਡ ਦਿੱਤਾ ਹੈ। ਖਬਰਾਂ ਮੁਤਾਬਕ ਰੇਹਮ ਖਾਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਤੋਂ ਖਤਰਾ ਹੈ| ਜਿਸ ਕਾਰਨ ਉਨ੍ਹਾਂ ਨੇ ਐਤਵਾਰ ਦੀ ਰਾਤ ਪਾਕਿਸਤਾਨ ਛੱਡ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਸਤੰਬਰ ਤੋਂ ਹੀ ਸਟਾਫ ਦੇ ਫੋਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਉਨ੍ਹਾਂ ਨੇ ਕਿਹਾ ਕਿ ਧਮਕੀ ਮਿਲਣ ਤੋਂ ਬਾਅਦ ਮੈਂ ਗੁੱਸੇ ਅਤੇ ਡਿਪਰੈਸ਼ਨ ‘ਚ ਹਾਂ। ਮੈਂ ਆਪਣੀ ਧੀ ਨੂੰ ਸਕੂਲ ਤੋਂ ਹਟਾ ਕੇ ਦੇਸ਼ ਛੱਡ ਦਿੱਤਾ। ਰੇਹਮ ਨੇ ਕਿਹਾ ਕਿ ਉਹ ਪਾਕਿਸਤਾਨ ‘ਚ ਸੱਚ ਨਹੀਂ ਬੋਲ ਸਕਦੀ, ਉੱਥੇ ਕਿਸੇ ਵੀ ਪਾਰਟੀ ਨੇ ਮੇਰਾ ਸਾਥ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਅਜਿਹੀ ਲੜਾਈ ਹੈ ਜਿਸਨੂੰ ਉਹ ਪਾਕਿਸਤਾਨ ਵਿੱਚ ਰਹਿ ਕੇ ਨਹੀਂ ਲੜ ਸਕਦੀ।

Facebook Comments
Facebook Comment