• 6:58 am
Go Back

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ):ਕਿਸਾਨਾਂ ਵੱਲੋਂ 1 ਤੋਂ 10 ਜੂਨ ਤੱਕ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਪਹਿਲੇ ਦਿਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਪੱਤੋਂ ਵਿਖੇ ਪੁੱਜ ਕੇ ਕਿਸਾਨ ਦੇ ਕੋਲੋਂ ਖੁਦ ਸਬਜ਼ੀਆਂ ਅਤੇ ਦੁੱਧ ਖਰੀਦਿਆ। ਸਰਦਾਰ ਸਿੱਧੂ ਤੇ ਉਨ੍ਹਾਂ ਦੇ ਨਾਲ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀਪੀ ਵੀ ਨਾਲ ਸਨ ਜਿਨ੍ਹਾਂ ਨੇ ਸ.ਹਰਸ਼ਰਨ ਸਿੰਘ ਦੇ ਫ਼ਾਰਮ ਹਾਊਸ ਜਾ ਕੇ ਖੁਦ ਸਬਜ਼ੀਆਂ ਤੇ ਦੁੱਧ ਖਰੀਦਦਿਆਂ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਕਿਸਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਪਹਿਲ ਹੈ। ਕਿਸਾਨੀ ਬਜਾਏ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ। ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਹ ਅੱਜ ਖੁਦ ਖੇਤ ਵਿੱਚੋਂ ਕਿਸਾਨਾਂ ਦੇ ਹੱਥੋਂ ਸਬਜ਼ੀ ਦੁੱਧ ਖੇਡ ਕੇ ਸੂਬੇ ਦੇ ਲੋਕਾਂ ਨੂੰ ਸੁਨੇਹੇ ਹੋਣਾ ਚਾਹੁੰਦੇ ਹਨ ਕਿ ਕਿਸਾਨਾਂ ਦੀ ਕੀ ਅਹਿਮੀਅਤ ਹੈ। ਸ. ਨਵਜੋਤ ਸਿੰਘ ਸਿਧੂ ਨੇ ਕੇਂਦਰ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਨਹੀਂ ਲਾਗੂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫਸਲਾਂ ਦੀ ਵਾਜ਼ਬ ਕੀਮਤ ਨਹੀਂ ਮਿਲਦੀ ਜਿਸ ਕਾਰਨ ਅੰਨਦਾਤਾ ਅੱਜ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸੀਮਤ ਵਸੀਲਿਆਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੰਡੀਆਂ ਵਿੱਚੋਂ ਤੁਰੰਤ ਚੁੱਕ ਕੇ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ।

 

Facebook Comments
Facebook Comment