• 8:03 am
Go Back

ਸੰਗਰੂਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਲੋਕ ਸਭਾ ਹਲਕੇ ਸੰਗਰੂਰ ‘ਚ ਸਰਗਰਮ ਭਗਵੰਤ ਮਾਨ ਵੱਲੋਂ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਦੇ ਗਠਨ ਨੂੰ 11 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਇਨ੍ਹੇ ਸਮੇਂ ‘ਚ ਕੁੱਝ ਨਹੀਂ ਬਦਲਿਆ, ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਮਾਨ ਨੇ ਸਖ਼ਤ ਟਿੱਪਣੀ ਕੀਤੀ ਕਿ ਪਹਿਲਾਂ ਲੋਕਾਂ ਨੂੰ ਡੰਡੇ ਖਾਣ ਲਈ ਬਠਿੰਡੇ ਜਾਣਾ ਪੈਂਦਾ ਸੀ ਤੇ ਹੁਣ ਪਟਿਆਲਾ ਜਾਣਾ ਪੈਂਦਾ ਹੈ। ਉਨ੍ਹਾਂ ਕੈਪਟਨ ਸਰਕਾਰ ਵੱਲੋਂ 150 ਵਾਅਦੇ ਪੂਰੇ ਕਰਨ ਸਬੰਧੀ ਦਿੱਤੇ ਬਿਆਨ ਨੂੰ ਕੋਰਾ ਝੂਠ ਕਰਾਰ ਦਿੱਤਾ।
ਉਨ੍ਹਾਂ ਨਾਲ ਪਹੁੰਚੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਵਾਅਦੇ ਤਾਂ ਕੀ ਪੂਰੇ ਕਰਨ ਸਨ, ਇਸਦੇ ਉੱਲਟ ਬਿਜਲੀ ਮਹਿੰਗੀ ਕੀਤੀ ਗਈ ਹੈ ਅਤੇ ਲੋਕਾਂ ‘ਤੇ ਨਵੇਂ ਟੈਕਸਾਂ ਦਾ ਭਾਰ ਲੱਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਰੋੜਾ ਮੁਤਾਬਕ ਇਹੀ ਕਾਰਨ ਹੈ ਕਿ ਲੋਕਾਂ ਦਾ ਮੋਹ ਸਰਕਾਰ ਤੋਂ ਭੰਗ ਹੋ ਗਿਆ ਹੈ ।

Facebook Comments
Facebook Comment