• 10:17 am
Go Back

ਵਾਸ਼ਿੰਗਟਨ- ਰਾਸ਼ਟਰਪਤੀ ਟਰੰਪ ਮਗਰੋਂ ਅਮਰੀਕੀ ਪ੍ਰਸ਼ਾਸਨ ਵੱਲੋਂ ਵੀ ਪਾਕਿਸਤਾਨ ਵਿਰੁੱਧ ਹਮਲੇ ਜਾਰੀ ਹਨ। ਹੁਣ ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਰਾਜਦੂਤ ਨਿਕੀ ਹੇਲੀ ਨੇ ਕਿਹਾ ਹੈ ਕਿ ਪਾਕਿਸਤਾਨ ਸਾਲਾਂ ਤੋਂ ਵਾਸ਼ਿੰਗਟਨ ਨਾਲ ਡਬਲ ਗੇਮ ਖੇਡਦਾ ਆ ਰਿਹਾ ਹੈ ,ਜੋ ਟਰੰਪ ਪ੍ਰਸ਼ਾਸਨ ਨੂੰ ਪ੍ਰਵਾਨ ਨਹੀਂ ਹੈ। ਸੰਯੁਕਤ ਰਾਸ਼ਟਰ ਹੈੱਡਕੁਆਟਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਕੀ ਹੇਲੀ ਨੇ ਕਿਹਾ ਕਿ ਸਹਾਇਤਾ ਰੋਕਣ ਦੇ ਕਾਰਨ ਸਪਸ਼ਟ ਹਨ। ਪਾਕਿਸਤਾਨ ਸਾਲਾਂ ਤੋਂ ਦੋਹਰੀ ਖੇਡ ਖੇਡਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪਾਕਿਸਤਾਨ ਸਾਡੇ ਨਾਲ ਕੰਮ ਕਰਦਾ ਹੈ ਅਤੇ ਨਾਲ ਹੀ ਉਨ੍ਹਾਂ ਅੱਤਵਾਦੀਆਂ ਨੂੰ ਸਰਪ੍ਰਸਤੀ ਦਿੰਦਾ ਹੈ, ਜਿਹੜੇ ਅਫ਼ਗ਼ਾਨਿਸਤਾਨ ‘ਚ ਸਾਡੇ ਜਵਾਨਾਂ ‘ਤੇ ਹਮਲਾ ਕਰਦੇ ਹਨ। ਅਮਰੀਕੀ ਪ੍ਰਸ਼ਾਸਨ ਨੂੰ ਇਹ ਖੇਡ ਪ੍ਰਵਾਨ ਨਹੀਂ। ਹੇਲੀ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੂੰ ਅੱਤਵਾਦ ਵਿਰੁੱਧ ਲੜਾਈ ‘ਚ ਪਾਕਿਸਤਾਨ ਤੋਂ ਹੋਰ ਜ਼ਿਆਦਾ ਸਹਿਯੋਗ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਅੱਤਵਾਦ ਨੂੰ ਆਪਣੀ ਹਮਾਇਤ ਜਾਰੀ ਰੱਖਦਾ ਹੈ ਕਿ ਟਰੰਪ ਪ੍ਰਸ਼ਾਸਨ ਉਸ ਨੂੰ ਦਿੱਤੀ ਜਾਣ ਵਾਲੀ ਹਰੇਕ ਸਹਾਇਤਾ ‘ਤੇ ਰੋਕ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੂਰੀ ਤਰ੍ਹਾਂ ਪਾਕਿਸਤਾਨ ਵੱਲੋਂ ਅੱਤਵਾਦੀਆਂ ਨੂੰ ਹਮਾਇਤ ਦਿੱਤੇ ਜਾਣ ਨਾਲ ਜੁੜਿਆ ਹੋਇਆ ਹੈ।

Facebook Comments
Facebook Comment