• 9:07 am
Go Back

ਅੰਮ੍ਰਿਤਸਰ- ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਗੈਂਗਸਟਰ ਦੇ ਫ਼ਰਾਰ ਹੋ ਜਾਣ ਨਾਲ ਇਕ ਵਾਰ ਫਿਰ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹਾ ਹੋਇਆ ਗਿਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਵਾਲਾਤੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਦੌਰਾਨ ਮੌਕਾ ਦੇਖ ਫ਼ਰਾਰ ਹੋ ਗਿਆ ਅਤੇ ਪੁਲਿਸ ਸਿਰਫ਼ ਖਾਨਾਪੂਰਤੀ ਹੀ ਕਰਦੀ ਰਹਿ ਗਈ। ਘਟਨਾ ਉਸ ਸਮੇਂ ਦੀ ਹੈ ਜਦੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਰਜਤ ਮਲਹੋਤਰਾ ਉਰਫ ਮਸਤੀ ਨਾਮ ਦੇ ਗੈਂਗਸਟਰ ਨੂੰ ਪੁਲਿਸ ਮੁਲਾਜ਼ਮ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਲਈ ਆਏ ਦੋ ਮੁਲਾਜ਼ਮਾਂ ਨੇ ਜਦੋਂ ਉਸ ਨੂੰ ਬਖ਼ਸ਼ੀਖਾਨੇ ਅੰਦਰ ਭੇਜਣ ਲਈ ਉਸ ਦੀ ਹੱਥਕੜੀ ਖੋਲ੍ਹੀ ਤਾਂ ਉਹ ਮੁਲਾਜ਼ਮਾਂ ਨੂੰ ਧੱਕਾ ਮਾਰ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਪੁਲਿਸ ਨੇ ਤੁਰੰਤ ਅਦਾਲਤ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ। ਪਰੰਤੂ ਅਫ਼ਸੋਸ ਕਾਫ਼ੀ ਦੇਰ ਤਲਾਸ਼ੀ ਲੈਣ ਦੇ ਬਾਵਜੂਦ ਵੀ ਉਸ ਦਾ ਕੋਈ ਪਤਾ ਨਹੀਂ ਲੱਗਾ ਸਕਿਆ। ਪੁਲਿਸ ਅਧਿਕਾਰੀਆਂ ਵੱਲੋਂ ਫ਼ਰਾਰ ਹੋਏ ਗੈਂਗਸਟਰ ਤੇ ਉਸ ਨੂੰ ਪੇਸ਼ੀ ਲਈ ਲੈ ਕੇ ਆਏ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਵਲ ਲਾਈਨ ਦੇ ਐਸਐਚਓ ਸ਼ਿਵ ਦਰਸ਼ਨ ਨੇ ਦੱਸਿਆ ਕਿ ਫ਼ਰਾਰ ਹੋਏ ਗੈਂਗਸਟਰ ਦੀ ਤਲਾਸ਼ ਲਈ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Facebook Comments
Facebook Comment