• 6:51 AM
Go Back
ਗੁਰਦਾਸਪੁਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਟਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ 10 ਸਾਲ ਦੇ ਸਮੇਂ ਦੌਰਾਨ ਕੀਤੇ ਕੰਮਾਂ ਨੂੰ ਪੰਜਾਬ ਵਿਰੋਧੀ ਐਲਾਨਿਆ।ਸਿੱਧੂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਣਜਾਣ ਡਰਾਇਵਰ ਦੱਸਿਆ ਤੇ ਇਲਜ਼ਾਮ ਲਗਾਇਆ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਪੰਜਾਬ ਅੱਜ ਡੂੰਘੇ ਆਰਥਿਕ ਸੰਕਟ ‘ਚ ਹੈ ਤੇ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਤੋਂ ਤੰਗ ਆ ਕੇ ਵਿਦੇਸ਼ਾਂ ਦਾ ਰੁੱਖ ਕਰ ਰਿਹਾ ਹੈ। ਜਦੋਂ ਹੀ ਸਿੱਧੂ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਚੋਣ ਲੜਨ ਦੇ ਚੈਲੇਂਜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੇ ਬੋਲ ਮੁੜ ਵਿਗੜ ਗਏ ਤੇ ਸਿੱਧੂ ਨੇ ਇਸ ਸਵਾਲ ਨੂੰ ਫਾਲਤੂ ਗੱਲਾਂ ਲਈ ਸਮਾਂ ਨਾ ਹੋਣ ਦਾ ਬਹਾਨਾ ਲਗਾ ਕੇ ਟਾਲ ਦਿੱਤਾ।
Facebook Comments
Facebook Comment