• 2:40 am
Go Back

ਚੰਡੀਗੜ੍ਹ: ਕੈਨੇਡਾ ‘ਚ ਵਿਰੋਧੀ ਧਿਰ ਦੇ ਨੇਤਾ ਐਂਡਰੀਊ ਸ਼ੀਅਰ 7 ਅਕਤੂਬਰ ਤੋਂ 13 ਅਕਤੂਬਰ ਤਕ ਭਾਰਤ ਯਾਤਰਾ ‘ਤੇ ਰਹੇ। ਉਹ ਆਪਣੀ ਪਤਨੀ ਨਾਲ ਭਾਰਤ ‘ਚ ਕਈ ਥਾਵਾਂ ‘ਤੇ ਘੁੰਮੇ। ਇਸ ਦੌਰਾਨ ਉਹ ਪੰਜਾਬ ਵੀ ਆਏ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਜਾ ਕੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੱਸ ਦਈਏ ਕਿ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਐਂਡਰੀਊ ਸ਼ੀਅਰ 2019 ਦੀਆਂ ਫੈਡਰਲ ਚੋਣਾਂ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਟੱਕਰ ਦੇਣ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਉਨ੍ਹਾਂ ਦੀ ਭਾਰਤ ਫੇਰੀ ਨੂੰ ਵੀ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।

ਸ਼ੀਅਰ ਨੇ ਭਾਰਤ ਫੇਰੀ ਦੌਰਾਨ ਕਿਹਾ ਕਿ ਉਹ ਚਾਹੁੰਦੇ ਹਨ ਕਿ ਕੈਨੇਡਾ ‘ਚ ਹੋਰ ਵੀ ਪੰਜਾਬੀਆਂ ਨੂੰ ਪੜ੍ਹਾਈ ਅਤੇ ਕਾਰੋਬਾਰ ਕਰਨ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋ ਕੇ ਅਤੇ ਸੇਵਾ ਕਰਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ।ਦੱਸ ਦਈਏ ਕਿ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ।

ਉਨ੍ਹਾਂ ਕਿਹਾ,”ਸਿੱਖ ਭਾਈਚਾਰੇ ਨੇ ਕੈਨੇਡਾ ਦੇ ਵਿਕਾਸ ‘ਚ ਜੋ ਯੋਗਦਾਨ ਪਾਇਆ ਹੈ, ਉਸ ਨੂੰ ਕੋਈ ਨਹੀਂ ਭੁੱਲ ਸਕਦਾ। ਅਸੀਂ ਭਾਰਤ ਦੀ ਏਕਤਾ ‘ਚ ਵਿਸ਼ਵਾਸ ਰੱਖਦੇ ਹਾਂ। ਅਸੀਂ ਅਜਿਹੇ ਕਿਸੇ ਵੀ ਗਰੁੱਪ ਨੂੰ ਸਪੋਰਟ ਨਹੀਂ ਕਰਦੇ ਜੋ ਹਿੰਸਾ ਕਰਨ ਲਈ ਸਿਆਸੀ ਏਜੰਡਾ ਰੱਖੇ। ਉਨ੍ਹਾਂ ਆਪਣੀ ਭਾਰਤ ਫੇਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲੀ ਵਾਰ ਭਾਰਤ ਗਿਆ, ਜਿੱਥੇ ਮੇਰਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨਾਲ ਮੈਂ ਕਈ ਮੁੱਦਿਆਂ ‘ਤੇ ਗੱਲ ਬਾਤ ਕੀਤੀ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਦੋਹਾਂ ਦੇਸ਼ਾਂ ਵਿਚਕਾਰ ਸ਼ਾਂਤੀ ਅਤੇ ਦੋਸਤੀ ਬਣੀ ਰਹੇ

Facebook Comments
Facebook Comment