• 4:22 pm
Go Back

ਚੰਡੀਗੜ੍ਹ: ਡਾ. ਮਨਮੋਹਨ ਸਿੰਘ ਦੇ ਜੀਵਨ ਉੱਪਰ ਬਣੀ ਫਿਲਮ ‘ਦਿ ਐਕਸੀਡੈਂਟਲ ਪ੍ਰਾਇਮ ਮਨਿਸਟਰ’ ਨੂੰ ਲੈ ਕੇ ਸਿਆਸਤ ਵਿੱਚ ਬੜਾ ਹੀ ਵਿਵਾਦ ਚੱਲ ਰਿਹਾ ਹੈ। ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਸਿੰਘ ਦਾ ਕਹਿਣਾ ਹੈ ਕਿ ਇਹ ਫਿਲਮ ਭਾਜਪਾ ਦੀ ਚਾਲ ਹੈ ਇਸ ਕਰਕੇ ਇਸ ਨੂੰ ਪੰਜਾਬ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਬਾਰੇ ਧਰਮਸੋਤ ਨੇ ਭਾਜਪਾ ਨੂੰ ਬੜੇ ਹੀ ਤਿੱਖੇ ਸ਼ਬਦਾਂ ਦੇ ਬਿਆਨਾਂ ਨਾਲ ਘੇਰ ਲਿਆ।

ਉਨ੍ਹਾਂ ਨੇ ਇਸ ਬਾਰੇ ਬੋਲਦੇ ਹੋਏ ਕਿਹਾ ਕਿ ਇਸ ਫਿਲਮ ਵਿੱਚ ਭਾਜਪਾ ਦੀ ਚਾਲ ਹੈ ਇਸ ਕਰਕੇ ਇਸ ਨੂੰ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਦੇ ਨਜ਼ਦੀਕ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਸ ਬਾਰੇ ਬੋਲਦੇ ਹੋਏ ਕਿਹਾ ਕਿ ਇਸ ਵਾਰ ਭਾਜਪਾ ਦੀ ਕਿਸੇ ਵੀ ਚਾਲ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਫਿਲਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਮਜ਼ੋਰ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਅਸਲ ਸੱਚ ਕੀ ਹੈ ਉਹ ਇਸ ਫਿਲਮ ਵਿੱਚ ਨਹੀਂ ਦਿਖਾਇਆ ਗਿਆ। ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਬਾਰੇ ਬੋਲਦੇ ਹੋਏ ਕਿਹਾ ਕਿ ਉਹ ਇੱਕ ਸਰਵ ਉੱਚ ਅਰਥ ਸ਼ਾਸਤਰੀ ਸਨ ਜਿੰਨ੍ਹਾਂ ਨੇ ਸਮੁੱਚੇ ਦੇਸ਼ ਦੀ ਅਰਥ ਵਿਵਸਥਾ ਨੂੰ ਉਸ ਸਮੇਂ ਮੋਡਾ ਲਾਇਆ ਜਿਸ ਸਮੇਂ ਅਮਰੀਕਾ ਵਰਗੇ ਦੇਸ਼ ਦੀ ਅਰਥ ਵਿਵਸਥਾ ਵੀ ਡਾਵਾਂਡੋਲ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਰਗਾ ਤੇਜ਼ ਦਿਮਾਗ ਵਾਲਾ ਪ੍ਰਧਾਨ ਮੰਤਰੀ ਅਤੇ ਅਰਥ ਸ਼ਾਸਤਰੀ ਕੋਈ ਨਹੀਂ ਹੋ ਸਕਦਾ ਕਿਉਂਕਿ ਜਿਸ ਸਮੇਂ ਸਮੁੱਚੇ ਵਿਸ਼ਵ ਦੇ ਅਰਥ ਸ਼ਾਸ਼ਤਰੀਆਂ ਨੂੰ ਆਪਣੇ ਦੇਸ਼ ਦੀ ਅਰਥ ਵਿਵਸਥਾ ਨੂੰ ਸੰਭਾਲਨ ਲਈ ਕੋਈ ਮਾਰਗ ਨਹੀਂ ਸੀ ਮਿਲ ਰਿਹਾ ਤਾਂ ਉਸ ਸਮੇਂ ਅਮਰੀਕਾ ਵਰਗੇ ਸੁਪਰ ਪਾਵਰ ਦੇਸ਼ ਵੀ ਉਨ੍ਹਾਂ ਤੋਂ ਸਲਾਹ ਲੈਣ ਲਈ ਆਉਂਦੇ ਸਨ।

ਉਨ੍ਹਾਂ ਨੇ ਇਸ ਫਿਲਮ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਫਿਲਮ ਵਿੱਚ ਭਾਜਪਾ ਦੀ ਸਿਆਸਤ ਸਾਫ ਨਜ਼ਰ ਆ ਰਹੀ ਹੈ। ਉਹਨਾਂ ਦਾ ਮਕਸਦ ਸਿਰਫ ਡਾ. ਮਨਮੋਹਨ ਸਿੰਘ ਜਿਹੇ ਨੇਕ ਇਨਸਾਨ ਦੇ ਜੀਵਨ ਦੀ ਝੂਠੀ ਕਹਾਣੀ ਦਿਖਾ ਕੇ ਇਸ ਫਿਲਮ ਦੁਆਰਾ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਇਹ ਸਿਰਫ ਲੋਕ ਸਭਾ ਚੋਣਾਂ ਦਰਮਿਆਨ ਲੋਕਾਂ ਕਾਂਗਰਸ ਪਾਰਟੀ ਨਾਲੋਂ ਭਰਮਾਉਣ ਦਾ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਇਹ ਫਿਲਮ ਰਿਲੀਜ਼ ਨਹੀਂ ਹੋਣ ਦਿੱਤੀ ਜਾਵੇਗੀ।

Facebook Comments
Facebook Comment