• 6:28 pm
Go Back

ਚੰਡੀਗੜ੍ਹ : ਅੱਤਵਾਦੀ ਜ਼ਾਕਿਰ ਮੂਸਾ ਦੇ ਮੁੜ ਪੰਜਾਬ ਵਿਚ ਲੁਕੇ ਹੋਣ ਦੀ ਖਬਰ ਆਈ ਹੈ। ਸੁਰੱਖਿਆ ਏਜੰਸੀ ਆਈਬੀ, ਸੀਆਈਡੀ ਅਤੇ ਆਰਮੀ ਇੰਟੈਲੀਜੈਂਸ ਨੇ ਇਸ ਬਾਰੇ ਦੱਸਿਆ ਹੈ। ਉਨ੍ਹਾਂ ਦੱਸਿਆ ਹੈ ਕਿ ਇਹ ਅੱਤਵਾਦੀ ਸਿੱਖੀ ਦੇ ਭੇਸ ’ਚ  ਪੰਜਾਬ ਵਿੱਚ ਲੁਕਿਆ ਹੋਇਆ ਹੈ ਜਿਸ ਤੋਂ ਬਾਅਦ ਫਿਰੋਜ਼ਪੁਰ ਅਤੇ ਬਠਿੰਡਾ ਵਿਚ ਪੁਲਿਸ ਹਾਈ ਅਲਰਟ ਉੱਤੇ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਨੇੜੇ ਨਿਰੰਕਾਰੀ ਭਵਨ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿਚ ਜ਼ਾਕਿਰ ਮੂਸਾ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਮਿਲੀ ਹੈ, ਜਿਸ ਤੋਂ ਬਾਅਦ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਜਨਤਕ ਥਾਵਾਂ ਉੱਤੇ ਜ਼ਾਕਿਰ ਦੇ ਪੋਸਟਰ ਲਗਾਏ ਹਨ। ਇਨ੍ਹਾਂ ਪੋਸਟਰਾਂ ਤੇ ਮੋਬਾਇਲ ਨੰਬਰ ਵੀ ਲਿਖਿਆ ਗਿਆ ਹੈ ਤੇ ਇਹ ਵੀ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਜਾਣਕਾਰੀ ਦੇਵੇਗਾ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਦੱਸ ਦੇਈਏ ਕਿ ਪੰਜਾਬ ਵਿੱਜ ਜ਼ਾਕਿਰ ਮੂਸਾ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਨਾਲ ਹੀ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਸਖਤੀ ਨਾਲ ਹਰ ਇੱਕ ਵਾਹਨ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

Facebook Comments
Facebook Comment