• 8:58 am
Go Back

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ) : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਹੁਣ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਪਟਿਆਲਾ ਅਧਿਆਪਕ ਮੋਰਚੇ ਦੀਆਂ ਮੰਗਾਂ ਦੇ ਹੱਕ ਵਿਚ ਮੰਗ ਪੱਤਰ ਦੇਣ ਤੋਂ ਬਾਅਦ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਚੀਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸੇਵਾਮੁਕਤ ਅਧਿਕਾਰੀਆਂ ਨੂੰ ਵੱਡੇ ਅਹੁਦਿਆਂ ‘ਤੇ ਰੱਖਕੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਜਦਕਿ ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਕੀਤੀ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਜ਼ਟ ਦਾ ਬਹੁਤਾ ਪੈਸਾ ਤਾਂ ਭ੍ਰਿਸ਼ਟਾਚਾਰ ਰਾਹੀ ਖ਼ਰਾਬ ਹੋ ਜਾਂਦਾ ਹੈ। ਪੰਜਾਬ ਸਰਕਾਰ ਨੇ ਕੀਤੇ ਵਾਅਦੇ ਮੁਤਾਬਕ ਕੁਝ ਵੀ ਨਹੀਂ ਕੀਤਾ ਜਿਸ ਕਾਰਨ ਹਰ ਵਰਗ ਦੇ ਲੋਕਾਂ ਵਿੱਚ ਰੋਸ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਉੱਤੇ ਮਹਿਜ 4 ਫ਼ੀਸਦੀ ਬਜਟ ਖਰਚ ਕਰਦੀ ਹੈ ਜਿਸ ਕਾਰਨ ਸਰਕਾਰੀ ਸਕੂਲਾਂ ਦਾ ਮਾੜਾ ਹਾਲ ਹੈ ਅਤੇ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਨਹੀਂ ਦਿੱਤੀਆਂ ਜਾ ਰਹੀਆਂ।

Facebook Comments
Facebook Comment