Go Back

ਬ੍ਰੈਂਪਟਨ ਵਿਖੇ 21 ਸਾਲਾ ਪਵਿੱਤਰ ਸਿੰਘ ਬੱਸੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਉਸਦੀ ਮੌਤ ਦੇ ਲਈ ਜਿੰਮੇਵਾਰ ਇਕ 22 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜਦੋਂਕਿ ਬਾਕੀ ਮੁਲਜਮਾਂ ਦੀ ਭਾਲ ਪੁਲਿਸ ਦੇ ਵੱਲੋਂ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਵਿੱਤਰ ਸਿੰਘ ਬੱਸੀ ਨਾਲ ਕੁਝ ਅਣਪਛਾਤੇ ਨੌਜਵਾਨਾਂ ਨੇ ਕੁੱਟਮਾਰ ਕੀਤੀ ਸੀ ਜਿਸਦੀ ਕਿ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਮੌਕੇ ਤੇ ਮੌਜੂਦ ਪ੍ਰਤੱਖਦਰਸ਼ੀਆਂ ਵੱਲੋਂ ਦਿਤੀ ਗਈ ਜਾਣਕਾਰੀ ਦੇ ਮੁਤਾਬਿਕ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਉਧਰ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਬੇਟੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਫਿਰ ਕੋਈ ਝਗੜਾ ਨਹੀਂ ਸੀ। ਪਰ ਉਸਦੇ ਨਾਲ ਇਹ ਘਟਨਾ ਕਿਉਂ ਵਾਪਰੀ ਇਸ ਬਾਰੇ ਖੁਦ ਉਹਨਾਂ ਨੂੰ ਨਹੀਂ ਪਤਾ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਨੌਜਵਾਨ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਪੂਰੇ ਮਾਮਲੇ ਦਾ ਪਤਾ ਲੱਗ ਜਾਵੇਗਾ।

Facebook Comments
Facebook Comment