• 7:48 am
Go Back

ਸੰਗਰੂਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਛੇਤੀ ਹੀ ਆਪਣਾ ਡੋਪ ਟੈਸਟ ਕਰਵਾ ਲੈਣਗੇ। ਇਸ ਗੱਲ ਦਾ ਦਾਅਵਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੇ ਕੀਤਾ ਹੈ। ਚੀਮਾ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਅੱਜ ਆਪਣਾ ਡੋਪ ਟੈਸਟ ਕਰਵਾਉਣ ਆਏ ਸਨ। ਹਰਪਾਲ ਚੀਮਾ ਦਾ ਡੋਪ ਟੈਸਟ ਨਕਾਰਾਤਮਕ ਭਾਵ ਨੈਗੇਟਿਵ ਆਇਆ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਤੋਂ ਪਹਿਲਾਂ ਸਿਆਸੀ ਲੋਕਾਂ ਤੇ ਸਾਰੇ ਨੇਤਾਵਾਂ ਨੂੰ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਆਪਣੀ ਪਾਰਟੀ ਦੇ ਪ੍ਰਧਾਨ ਵੱਲੋਂ ਡੋਪ ਟੈਸਟ ਕਰਵਾਉਣ ਦੇ ਸਵਾਲ ‘ਤੇ ਕਿਹਾ ਕਿ ਭਗਵੰਤ ਮਾਨ ਫਿਲਹਾਲ ਵਿਦੇਸ਼ ਗਏ ਹੋਏ ਹਨ ਤੇ ਜਦੋਂ ਵੀ ਉਹ ਆ ਜਾਣਗੇ ਆਪਣਾ ਡੋਪ ਟੈਸਟ ਜ਼ਰੂਰ ਕਰਵਾਉਣਗੇ। ਮਾਨਸਾ ਵਿੱਚ ਆਏ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਹਮਰੁਤਬਾ ਵਿਰੋਧੀਆਂ ਭਾਵ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਡੋਪ ਟੈਸਟ ਕਰਵਾਉਣ ਲਈ ਵੰਗਾਰਿਆ ਸੀ।

Facebook Comments
Facebook Comment