• 9:51 am
Go Back

ਫਤਿਹਗੜ੍ਹ ਸਾਹਿਬ : ਇੱਕ ਲੱਖ ਤੋਂ ਵੱਧ ਸੰਗਤਾਂ ਦੇ ਦਸਤਖਤ ਕਰਵਾ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕੀਤਾ। ਉਹ ਇੱਕ ਪ੍ਰੋਗਰਾਮ ਦੇ ਸਬੰਧ ਵਿੱਚ ਆਪਣੀ ਟੀਮ ਨਾਲ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਸਨ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਪੰਥ ਲਈ ਅਨੇਕ ਵਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪੱਧਰ ਤੇ ਉਨ੍ਹਾਂ ਦੀ ਰਿਹਾਈ ਲਈ ਯਤਨ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਸਬੰਧ ਵਿੱਚ ਹੀ ਹੁਣ ਇੱਕ ਲੱਖ ਤੋਂ ਵੱਧ ਸੰਗਤਾਂ ਦੇ ਦਸਤਖਤ ਕਰਵਾ ਕੇ ਉਨ੍ਹਾਂ ਦੀ ਰਿਹਾਈ ਲਈ ਇੱਕ ਅਪੀਲ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੀ ਜਾਵੇਗੀ। ਦੱਸ ਦੇਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਈ ਸਮੇਂ ਤੋਂ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਬੰਦ ਹਨ।

Facebook Comments
Facebook Comment