• 6:17 am
Go Back

ਚੰਡੀਗੜ੍ਹ : ਪੰਜਾਬ ਸਰਕਾਰ ਨੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਗਲੋਬਲ ਕਬੱਡੀ ਲੀਗ ਕਰਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ, 2018 ਤੱਕ ਕਰਵਾਈ ਜਾਵੇਗੀ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਾ ਸੁਨੇਹਾ ਦੇਣ ਲਈ ਇਹ ਲੀਗ ਕਰਾਈ ਜਾਵੇਗੀ, ਜਿਸ ‘ਚ ਦੇਸ਼-ਵਿਦੇਸ਼ ਦੀਆਂ ਟੀਮਾਂ ਹਿੱਸਾ ਲੈਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਕਬੱਡੀ ਲੀਗ ਦੇ ਮੁਕਾਬਲੇ ਜਲੰਧਰ ਤੇ ਲੁਧਿਆਣਾ ‘ਚ ਕਰਾਏ ਜਾਣਗੇ, ਜਦੋਂ ਕਿ ਫਾਈਨਲ ਮੁਕਾਬਲਾ ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਕਰਾਇਆ ਜਾਵੇਗਾ। ਰਾਣਾ ਸੋਢੀ ਨੇ ਦੱਸਿਆ ਕਿ ਇਹ ਲੀਗ ਸਪਾਂਸਰਸ਼ਿਪ ਨਾਲ ਕਰਾਈ ਜਾਵੇਗੀ, ਜਿਸ ‘ਤੇ ਸਰਕਾਰ ਦਾ ਕੋਈ ਖ਼ਰਚ ਨਹੀਂ ਹੋਵੇਗਾ। ਪਿਛਲੀ ਸਰਕਾਰ ਵਲੋਂ ਕਰਾਏ ਕਬੱਡੀ ਕੱਪਾਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਕਬੱਡੀ ਕੱਪ ਸਿਰਫ਼ ਸ਼ੋਅ ਸਨ, ਜਦੋਂ ਕਿ ਮੌਜੂਦਾ ਸਰਕਾਰ ਵਲੋਂ ਕਰਾਇਆ ਜਾ ਰਿਹਾ ਇਹ ਟੂਰਨਾਮੈਂਟ ਇੱਕ ਮਿਸ਼ਨ ਹੈ।
ਉਨ੍ਹਾਂ ਕਿਹਾ ਇਸ ਟੂਰਨਾਮੈਂਟ ਸਬੰਧੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾ ਰਹੀ ਹੈ, ਜਿਸ ਨੂੰ ਸਰਕਾਰ ਵਲੋਂ ਸਰਕਾਰੀ ਨੀਤੀ ਤਹਿਤ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਜੇਤੂਆਂ ਨੂੰ ਦਿੱਤੇ ਜਾਣ ਵਾਲੀ ਇਨਾਮੀ ਰਾਸ਼ੀ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਇਸ ਸਬੰਧੀ ਫੈਸਲਾ ਅਮਲ ਕਰ ਲਿਆ ਜਾਵੇਗਾ।

Facebook Comments
Facebook Comment