• 9:37 am
Go Back

ਫ਼ਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾਂ ‘ਚ ਮੈਗੀ ਖਾਣ ਨਾਲ ਇਕ ਮਹਿਲਾ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਨੇ ਘਰ ਵਿੱਚ ਮੈਗੀ ਬਣਾ ਕੇ ਖਾਦੀ ਸੀ, ਜਿਸ ਤੋਂ ਬਾਅਦ ਉਸ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ। ਅੱਜ ਸ਼੍ਰੀ ਗੰਗਾਨਗਰ ਦੇ ਕ ਨਿੱਜੀ ਹਸਪਤਾਲ ਵਿੱਚ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। 22 ਸਾਲਾ ਮ੍ਰਿਤਕ ਮਹਿਲਾ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ। ਪੋਸਟਮਾਰਟਮ ਦੀ ਰੀਪੋਰਟ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਚੱਲ ਸਕੇਗਾ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Facebook Comments
Facebook Comment