• 3:27 am
Go Back

ਨਵੀਂ ਦਿੱਲੀ: ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ 11 ਅਗਸਤ ਨੂੰ ਪ੍ਰਧਾਨ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਕਰਨਗੇ। ਜਿਸ ‘ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦੇ ਸਕਦੇ ਹਨ। ਇਸ ਵਾਰੇ ਇਮਰਾਨ ਖਾਨ ਆਪਣੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਸੀਨੀਅਰ ਨੇਤਾਵਾਂ ਨਾਲ ਚਰਚਾ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਤਾਂ ਭਾਰਤ ਪਾਕਿਸਾਤਨ ਦੇ ਆਪਸੀ ਸਬੰਧ ਹੋਰ ਚੰਗੇ ਹੋ ਸਕਦੇ ਹਨ। ਜਿਕਰਯੋਗ ਹੈ ਕਿ 2014 ਵਿਚ ਜਦੋਂ ਨਰਿੰਦਰ ਮੋਦੀ ਸੱਤਾ ਵਿਚ ਆਏ ਸਨ ਤਾਂ ਉਨ੍ਹਾਂ ਨੇ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਸਮੇਤ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਸੀ।

 

Facebook Comments
Facebook Comment