• 10:37 am
Go Back

ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਤੋਂ ਬਾਅਦ ਅਕਾਲੀ ਦਲ ਬਾਦਲ ਲਗਾਤਾਰ ਪੰਥਕ ਮੁੱਦੇ ਉਭਾਰ ਰਿਹਾ ਹੈ, ਹੁਣ ਅਕਾਲੀ ਦਲ ਬਾਦਲ ਦੇ ਵਫ਼ਦ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ ਜਿੱਥੇ ਉਨ੍ਹਾਂ ਭਾਰਤੀ ਸੰਵਿਧਾਨ ‘ਚੋਂ ਸਿੱਖਾਂ ਨੂੰ ਹਿੰਦੂ ਦੱਸਣ ਵਾਲੀ ਮੱਦ ਕੱਢਣ ਤੇ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ ਦੇਣ ਦਾ ਮੁੱਦਾ ਕਨੂੰਨ ਮੰਤਰੀ ਤੇ ਵਿੱਤ ਮੰਤਰੀ ਕੋਲ ਚੁੱਕਿਆ। ਸਭ ਤੋਂ ਹੈਰਾਨੀ ਦੀ ਗੱਲ ਇਹ ਰਹੀ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਕੌਮ ਨੂੰ ਇਹ ਵੀ ਯਾਦ ਕਰਵਾਉਦੇ ਦਿਖਾਈ ਦਿੱਤੇ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖਾਂ ਦੀ ਵੱਖਰੀ ਪਹਿਚਾਣ ਲਈ ਭਾਰਤ ਦਾ ਸੰਵਿਧਾਨ ਵੀ ਫਾੜਿਆ ਸੀ।

Facebook Comments
Facebook Comment