• 3:59 pm
Go Back

ਚੰਡੀਗੜ੍ਹ: ਕਾਂਗਰਸ ਨੇ ਉੱਤਰ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ 2019 ਦੇ ਪਹਿਲੇ ਤੇ ਦੂਜੇ ਗੇੜ ਦੇ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਸੋਮਵਾਰ ਨੂੰ ਜਾਰੀ ਕੀਤੀ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਯੂਪੀ ਵਿੱਚ ਪ੍ਰਚਾਰ ਕਰਨ ਲਈ ਜ਼ਿਮੇਵਾਰੀ ਸੌਂਪੀ ਗਈ ਹੈ।

ਪਾਰਟੀ ਦੇ 40 ਸਟਾਰ ਪ੍ਰਚਾਰਕ ਯੂਪੀ ਵਿੱਚ ਹੋਣ ਵਾਲੀਆਂ ਪਹਿਲੇ ਤੇ ਦੂਜੇ ਗੇੜ ਦੀਆਂ ਚੋਣਾਂ ਵਿੱਚ ਪ੍ਰਚਾਰ ਕਰਨਗੇ। ਇਨ੍ਹਾਂ ਵਿੱਚੋਂ ਕੈਪਟਨ ਨੂੰ 12ਵੇਂ ਤੇ ਸਿੱਧੂ ਨੂੰ 21ਵੇਂ ਸਥਾਨ ’ਤੇ ਰੱਖਿਆ ਗਿਆ ਹੈ। ਕਾਂਗਰਸ ਨੇ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਜਿੱਤੀਆਂ ਸੀ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਵੀ ਚੋਣ ਪ੍ਰਚਾਰ ਲਈ ਭੇਜਿਆ ਜਾ ਰਿਹਾ ਹੈ।

ਕੁਝ ਮਹੀਨੇ ਪਹਿਲਾਂ ਰਾਜ ਸਭਾ ਵਿੱਚ ਹੋਏ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਵੀ ਪੰਜਾਬ ਤੋਂ ਨਵਜੋਤ ਸਿੰਘ ਸਿੱਧੂ ਤੇ ਰਾਜਾ ਵੜਿੰਗ ਨੇ ਕਈ ਇਲਾਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਰਾਜਸਥਾਨ ਵਿੱਚ ਜ਼ਿਆਦਾਤਰ ਰੈਲੀਆਂ ਨੂੰ ਸੰਬੋਧਨ ਕਰਨ ਕਰਕੇ ਸਿੱਧੂ ਦਾ ਗਲਾ ਵੀ ਖਰਾਬ ਹੋ ਗਿਆ ਸੀ।

Facebook Comments
Facebook Comment