• 2:57 pm
Go Back

ਚੰਡੀਗੜ੍ਹ: ਸੂਬੇ ਵਿੱਚ ਬੇਅਦਬੀ ਮਾਮਲਿਆਂ ਸੰਬੰਧੀ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ਦੇ ਆਉਂਦੇ ਇਜਲਾਸ ਵਿੱਚ ਪੇਸ਼ ਕਰ ਦਿੱਤਾ ਜਾਵੇਗਾ ਇਹ ਐਲਾਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿੱਤਾ ਹੈ ਮੁਖ ਮੰਤਰੀ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਸਾਰੇ ਉਨ੍ਹਾਂ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਭਾਵੇਂ ਕਿ ਉਹ ਕਿੰਨੀ ਵੀ ਵੱਡੀ ਹੈਸੀਅਤ ਰੱਖਦਾ ਹੋਵੇ। ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੈਰ-ਰਸਮੀ ਵਿਚਾਰ-ਚਰਚਾ ਕਰ ਰਹੇ ਸਨ ਕੈਪਟਨ ਅਨੁਸਾਰ ਸਰਕਾਰ ਨੂੰ ਅਜੇ ਤੱਕ ਇਸ ਰਿਪੋਰਟ ਦਾ ਪਹਿਲਾ ਹਿੱਸਾ ਹੀ ਹਾਸਲ ਹੋਇਆ ਹੈ ਜਿਸ ਦੀ ਕਿ ਕਾਨੂੰਨੀ ਪੜਤਾਲ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਰਿਪੋਰਟ ਦੇ ਬਾਕੀ ਹਿੱਸਿਆਂ ਦੇ ਆਉਂਦਿਆਂ ਹੀ ਇਸ ਰਿਪੋਰਟ ਨੂੰ ਕਾਰਵਾਈ ਰਿਪੋਰਟ ਦੇ ਨਾਲ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਦੌਰਾਨ ਪੇਸ਼ ਕਰ ਦਿੱਤਾ ਜਾਵੇਗਾ।
ਇਥੇ ਦੱਸਣਯੋਗ ਹੈ ਕਿ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 30 ਜੂਨ 2018 ਨੂੰ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਆਪਣੀ ਰਿਪੋਰਟ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਸ ਰਿਪੋਰਟ ਦੀ ਕਾਨੂੰਨੀ ਪੜਤਾਲ ਅਤੇ ਕਾਰਵਾਈ ਕਰਨ ਲਈ ਸੁਝਾਅ ਦੇਣ ਵਾਸਤੇ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜ਼ਿਮੇਵਾਰੀ ਦਿੱਤੀ ਸੀ ਤਾਂ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਆਪਣੀ ਰਿਪੋਰਟ ਵਿੱਚ ਦੋਸ਼ੀ ਠਹਿਰਾਏ ਵਿਅਕਤੀਆਂ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Facebook Comments
Facebook Comment