• 6:37 am
Go Back

ਪਟਿਆਲਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਫਾਂਸੀ ਦੀ ਸਜ਼ਾ ਦੇ ਇਤਜਾਰ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ 16 ਜੁਲਾਈ ਨੂੰ ਭੁੱਖ ਹੜਤਾਲ ‘ਤੇ ਬੈਠਣ ਦੀ ਧਮਕੀ ਨੇ ਸਿੱਖ ਜਗਤ ਅਤੇ ਪੰਜਾਬ ਦੀ ਸਿਆਸਤ ਵਿੱਚ ਭੁਚਾਲ ਲੈ ਆਂਦਾ ਹੈ।
ਇਸ ਸਬੰਧ ਵਿੱਚ ਮੈਂਬਰ ਪਾਰਲੀਮੈਂਟ, ਪ੍ਰੋਫੈਸਰ ਪੇ੍ਮ ਸਿੰਘ ਚੰਦੂਮਾਜਰਾ ਅਤੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੁੰ ਅਪੀਲ ਕੀਤੀ ਹੈ ਕਿ ਉਹ ਭੁੱਖ ਹੜਤਾਲ ਤੇ ਬੈਠਣ ਦਾ ਆਪਣਾ ਫੈਸਲਾ ਤਿਆਗ ਦੇਣ ਕਿਉਕਿ ਨਾ ਸਿਰਫ ਸ਼ੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਬਲਕਿ ਸ਼ੋਮਣੀ ਅਕਾਲੀ ਦਲ ਵੀ ਉਹਨਾਂ ਦੀ ਸਜ਼ਾ ਮੁਆਫ ਕਰਵਾਉਣ ਲਈ ਪੂਰੀ ਤਰ੍ਹਾਂ ਗੰਭੀਰ ਹਨ।
ਇਸ ਸਬੰਧ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ਼੍ਰੀ ਰਾਜਨ ਕਪੂਰ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੇਜੀ ਆਪਣੀ ਅਪੀਲ ਵਿੱਚ ਮੈਂਬਰ ਪਾਰਲੀਮੈਂਟ,ਪ੍ਰੋ.ਪੇ੍ਰਮ ਸਿੰਘ ਚੰਦੂਮਾਜਰਾ ਨੇ ਭਰੋਸਾ ਦਵਾਇਆ ਹੈ ਕਿ ਉਹ 16 ਜੁਲਾਈ ਨੁੰ 2018 ਨੂੰ ਦੁਪਹਿਰ 12 ਵਜੇ ਸ਼ੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੂੰ ਨਾਲ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਨੂੰ ਮਿਲਣ ਜਾ ਰਹੇ ਹਨ। ਜਿੱਥੇ ਉਹ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਸਬੰਧੀ ਗ੍ਰਹਿ ਮੰਤਰਾਲੇ ਕੋਲ ਆਪਣਾ ਪੱਖ ਰੱਖਣਗੇ। ਉਹਨਾਂ ਦਾਅਵਾ ਕੀਤਾ ਕਿ ਉਹਨਾਂ ਦੀ ਪਾਰਟੀ ਅਤੇ ਸ਼ੋਮਣੀ ਕਮੇਟੀ  ਹਰ ਹਾਲ ਵਿੱਚ ਭਾਈ ਰਾਜੋਆਣਾ ਦੇ ਕੇਸ ਦੀ ਪੈਰਵੀ ਕਰਨਗੇ, ਕਿਉਂਕਿ ਅਜਿਹੇ ਮਸਲੇ ਕਿਸੇ ਵਿਅਕਤੀ ਜਾਂ ਧਰਮ ਨਾਲ ਸਬੰਧਿਤ ਨਹੀ ਬਲਕਿ ਮਾਨਵੀ ਪੱਧਰਾਂ ਕੀਮਤਾਂ ਨਾਲ ਜੁੜੇ ਹੁੰਦੇ ਹਨ।
ਦੂਜੇ ਪਾਸੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪੋ੍.ਕਿਰਪਾਲ ਸਿੰਘ ਬਡੂੰਗਰ ਨੇ ਵੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪੱਖ ਵਿੱਚ ਹਾ-ਦਾ-ਨਾਅਰਾ ਮਾਰਦਿਆਂ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੂੰ ਅਪੀਲ ਕੀਤੀ ਹੈ ਕਿ ਇਹ ਇਕ ਬੇਹੱਦ ਨਾਜ਼ੁਕ ਮਾਮਲਾ ਹੈ ਅਤੇ ਇਸ ਸਬੰਧ ‘ਚ ਜਲਦ ਤੋਂ ਜਲਦ ਕੋਈ ਹੱਲ ਕੱਢ ਕੇ ਭਾਈ ਰਾਜੋਆਣਾ ਨੂੰ ਰਾਹਤ ਦਵਾਉਣੀ ਚਾਹੀਦੀ ਹੈ। ਉਹਨਾਂ ਦਾਅਵਾ ਕੀਤਾ ਕਿ ਪੂਰਾ ਸਿੱਖ ਜਗਤ ਭਾਈ ਰਾਜੋਆਣਾ ਦੇ ਨਾਲ ਹੈ ਇਸ ਲਈ ਉਹਨਾਂ ਨੂੰ ਭੁੱਖ ਹੜਤਾਲ ਜਿਹੇ ਸਖਤ ਫੈਸਲੇ ਲੈਣ ਦੀ ਲੋੜ ਨਹੀਂ ਹੈ।

Facebook Comments
Facebook Comment