• 4:51 am
Go Back

ਨਵੀਂ ਦਿੱਲੀ- ਬੈਂਕ ਘਪਲੇ ਦੇ ਮਾਮਲੇ ਵਿਚ ਸੰਸਦ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਨੇ ਧਰਨਾ ਦਿੱਤਾ। ਸਰਕਾਰ ‘ਤੇ ਹਮਲਾ ਸਖ਼ਤ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਵਿਚ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੀ ਮੂਰਤੀ ਦੇ ਅੱਗੇ ਧਰਨਾ ਦਿੱਤਾ ਅਤੇ ਸਰਕਾਰ ਕੋਲੋਂ ਸਪਸ਼ਟੀਕਰਨ ਦੀ ਮੰਗ ਕੀਤੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਦੀ ਅਗਵਾਈ ਵਿਚ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਵਿਹੜੇ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਹੱਥਾਂ ਵਿਚ ਤਖ਼ਤੀਆਂ ਸਨ ਜਿਨ੍ਹਾਂ ‘ਤੇ ‘ਦੇਸ਼ ਦੇ ਚੌਕੀਦਾਰ ਕਿਥੇ ਗਏ, ਪ੍ਰਧਾਨ ਮੰਤਰੀ ਕਿਥੇ ਗਏ ਆਦਿ ਨਾਅਰੇ ਲਿਖੇ ਹੋਏ ਸਨ। ਕਾਂਗਰਸ ਅਤੇ ਕੁੱਝ ਹੋਰ ਪਾਰਟੀਆਂ ਦੇ ਹੰਗਾਮੇ ਕਾਰਨ ਦੋਹਾਂ ਸਦਨਾਂ ਦੀ ਕਾਰਵਾਈ ਕਈ ਵਾਰ ਰੁਕੀ। ਬਾਅਦ ਵਿਚ ਰਾਹੁਲ ਨੇ ਟਵਿਟਰ ‘ਤੇ ਕਿਹਾ, ‘ਸੰਸਦ ਵਿਚ ਅੱਜ ਜ਼ੋਰਦਾਰ ਨਾਅਰਾ ਸੁਣਿਆ ਗਿਆ, ‘ਨੀਰਵ ਮੋਦੀ, ਮੋਦੀ ਨੀਰਵ। ਰਾਹੁਲ ਨੇ ਕਿਹਾ ਕਿ ਇੱਕ ਨੀਰਵ ਮੋਦੀ ਹੈ, ਦੂਜਾ ਮੋਦੀ ਨੀਰਵ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਆਪਣੀ ਜਵਾਬਦੇਹੀ ਤੋਂ ਬਚ ਰਹੀ ਹੈ। ਇਹ ਘਪਲਾ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ। ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

Facebook Comments
Facebook Comment