• 5:42 am
Go Back

ਅੰਮ੍ਰਿਤਸਰ :ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ‘ਚ ਨਵੇਂ ਨਿਯੁਕਤ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ‘ਚ ਜਾਣਦਾ ਜਿੱਥੇ ਕਈ ਲੀਡਰਾਂ ਵੱਲੋਂ ਵਿਰੋਧ ਕੀਤਾ ਗਿਆ। ਉੱਥੇ ਹੀ ਪਾਕਿਸਤਾਨ ਦੀ ਜੇਲ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਵੀ ਸਿੱਧੂ ਦੇ ਭਾਰਤ ਆਉਣ ‘ਤੇ ਉਸ ਉਪਰ ਰੱਜ ਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋ ਕੇ ਦੇਸ਼ ਨੂੰ ਪਿੱਛੇ ਸੁੱਟ ਕੇ ਦੋਸਤੀ ਨੂੰ ਅੱਗੇ ਰੱਖਿਆ ਹੈ। ਦਲਬੀਰ ਕੌਰ ਨੇ ਕਿਹਾ ਹੈ ਕਿ ਸਿੱਧੂ ਦਾ ਪਾਕਿਸਤਾਨ ਦੀ ਫੌਜ ਦੇ ਮੁਖੀ ਨੂੰ ਗਲੇ ਲਗਾਉਣ ਵੀ ਗਲਤ ਸੀ। ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਸਾਡੇ ਆਗੂ ਦੁਸ਼ਮਣ ਦੇਸ਼ ਦੇ ਮੁਖੀ ਨੂੰ ਗਲੇ ਲਾ ਰਹੇ ਹਨ।

Facebook Comments
Facebook Comment