• 9:52 am
Go Back

ਹੁਸ਼ਿਆਰਪੁਰ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਉਂਗਲੀ ਚੁੱਕੀ ਗਈ ਸੀ। ਜਿਸ ‘ਚ ਉਨ੍ਹਾਂ ਗੁੰਡਾ ਟੈਕਸ ਤੇ ਲੋਕ ਭਲਾਈ ਦੀਆਂ ਸਕੀਮਾਂ ਬੰਦ ਕਰਨ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ, ਇਸ ਮਾਮਲੇ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਚੁੱਕਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀ ਪਾਰਟੀਆਂ ਦੀ ਗੱਲ ਤਾਂ ਸੁਣਦੇ ਨਹੀਂ, ਪਰ ਹੁਣ ਤਾਂ ਕਾਂਗਰਸ ਦੇ ਆਪਣੇ ਲੀਡਰ ਕਹਿਣ ਲੱਗ ਪਏ ਨੇ ਕਿ ਕਾਂਗਰਸ ਸਰਕਾਰ ਦਾ ਵਤੀਰਾ ਲੋਕ ਪੱਖੀ ਨਹੀਂ ਹੈ। ਉਨ੍ਹਾਂ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਰੋਸਿਆ ਨਾਲ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾਈ।

Facebook Comments
Facebook Comment